ਨਿਊਜ਼ ਡੈਸਕ,2 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
Weekend lockdown:ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਚਿੰਤਾ ਵਿੱਚ ਦਿਖਾਈ ਦੇ ਰਹੀ ਹੈ।ਇੱਕ ਵਾਰ ਫਿਰ ਤੋਂ ਸਰਕਾਰ ਵੱਲੋਂ ਮੁੜ ‘ਵੀਕੈਂਡ ਲਾਕਡਾਊਨ’ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਗੱਲ ਦਾ ਇਸ਼ਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੇਸਬੁੱਕ ‘ਤੇ ਲਾਈਵ ਹੋ ਕੇ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਸ਼ਨੀਵਾਰ ਦੇ ਦਿਨ ਲੋਕ ਇਕ-ਦੂਜੇ ਦੇ ਜ਼ਿਆਦਾ ਸੰਪਰਕ ‘ਚ ਆਉਂਦੇ ਹਨ।
ਇਹ ਖ਼ਬਰ ਵੀ ਪੜ੍ਹੋ: ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ,ਜਲਦ ਸਸਤਾ ਹੋ ਸਕਦਾ ਪੈਟਰੋਲ-ਡੀਜ਼ਲ
ਉਨ੍ਹਾਂ ਕਿਹਾ ਕਿ ਜੇਕਰ ਲੋਕ ਇਕ-ਦੂਜੇ ਦੇ ਸੰਪਰਕ ‘ਚ ਘੱਟ ਆਉਣ ਤਾਂ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕੈਪਟਨ ਵੱਲੋਂ ਪੰਜਾਬ ਵਾਸੀਆਂ ਨੂੰ ਕੋਰੋਨਾ ਵੈਕਸੀਨ ਲਵਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾ ਕੇ ਅਤੇ ਮਾਸਕ ਪਾ ਕੇ ਹੀ ਕੋਰੋਨਾ ਨਾਲ ਲੜਿਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਸੂਬੇ ਦੀ ਜਨਤਾ ‘ਤੇ ਸਖ਼ਤ ਕਦਮ ਚੁੱਕਣਾ ਉਨ੍ਹਾਂ ਨੂੰ ਪਸੰਦ ਨਹੀਂ ਹੈ ਪਰ ਲੋਕਾਂ ਦੀ ਜਾਨ ਬਚਾਉਣਾ ਵੀ ਉਨ੍ਹਾਂ ਦਾ ਫਰਜ਼ ਹੈ।
ਇਹ ਖ਼ਬਰ ਵੀ ਪੜ੍ਹੋ: ਗੋਲੀਆਂ ਮਾਰ ਕੇ ਔਰਤ ਦਾ ਕਤਲ,ਮਾਮਲਾ ਪੁਰਾਣਾ ਰੰਜਿਸ਼ ਦਾ
ਉਨ੍ਹਾਂ ਕਿਹਾ ਕਿ ਕੀਮਤੀ ਜਾਨਾਂ ਬਚਾਉਣ ਲਈ ਉਨ੍ਹਾਂ ਨੂੰ ਜੇਕਰ ਸਖ਼ਤੀ ਵੀ ਕਰਨੀ ਪੈਂਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ। ਦੱਸਣਯੋਗ ਹੈ ਕਿ ਪੰਜਾਬ ‘ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 60 ਮਰੀਜ਼ਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ: ਨਵਜੰਮੇ ਜੁੜਵਾ ਬੱਚਿਆ ਨੂੰ ਹੋਇਆ ਕੋਰੋਨਾ ਪਾਜ਼ੀਟਿਵ
ਤੁਹਾਨੂੰ ਦੱਸ ਦਈਏ ਕਿ ਹੁਣ ਤੱਕ ਸੂਬੇ ‘ਚ 242895 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ ‘ਚੋਂ 6926 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਬੀਤੇ ਦਿਨ ਸੂਬੇ ‘ਚ ਕੁੱਲ 40067 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਇਨ੍ਹਾਂ ‘ਚੋਂ 3187 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ ‘ਚ ਹੁੱਣ ਤੱਕ 5972667 ਲੋਕਾਂ ਦੀ ਕੋਰੋਨਾ ਸੈਂਪਲੰਿਗ ਕੀਤੀ ਜਾ ਚੁੱਕੀ ਹੈ।