ਨਿਊਜ਼ ਡੈਸਕ,31 ਮਾਰਚ (ਸਕਾਈ ਨਿਊਜ਼ ਬਿਊਰੋ)
corona Punjab govt to provide 5 lakh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਜੋ ਡਿਊਟੀ ਦੌਰਾਨ ਜਾਨਲੇਵਾ ਬੀਮਾਰੀ ਕੋਰੋਨਾ ਮਹਾਂਮਾਰੀ ਨਾਲ ਸਵਰਗਵਾਸ ਹੋ ਗਏ ਹਨ, ਉਨ੍ਹਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਐਕਸਗਰੇਸੀਆ ਗ੍ਰਾਂਟ ਦੇਣ ਦੀ ਮਿਆਦ 31 ਮਾਰਚ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਮਿਆਦ 31 ਦਸੰਬਰ 2020 ਤੱਕ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ: ਅਨਮੋਲ ਗਗਨ ਮਾਨ ਵੱਲੋਂ ਨਜਾਇਜ਼ ਮਾਈਨਿੰਗ ਦੀਆਂ ਖੱਡਾਂ ਦਾ ਦੌਰਾ
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਸੁਪਰਡੈਂਟ ਹਰਮਿੰਦਰ ਕੌਰ ਵੱਲੋਂ ਇਸ ਸਬੰਧੀ ਸਰਕਾਰ ਦੇ ਮੁੱਖ ਸਕੱਤਰ ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ,ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਆਦਿ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।