Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • 24 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਬਰਾਮਦ : ਡੀ.ਜੀ.ਪੀ.
Crime

24 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਬਰਾਮਦ : ਡੀ.ਜੀ.ਪੀ.

Email :

ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ’ਚ, ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਵਿਅਕਤੀਆਂ ਤੋਂ 24.5 ਕਿਲੋਗ੍ਰਾਮ ਹੈਰੋਇਨ ਅਤੇ 21.5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸੰਬੰਧ ਸਨ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਰਾਣਾ, ਮਨਪ੍ਰੀਤ ਸਿੰਘ ਅਤੇ ਰੋਸ਼ਨ ਸਿੰਘ ਵਜੋਂ ਹੋਈ ਹੈ, ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

Related Posts