Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  •  ਪੰਜਾਬ ‘ਚ ਸਿਆਸੀ ਹਲਚਲ: ਸੰਜੀਵ ਅਰੋੜਾ ਦੀ ਰਿਹਾਇਸ਼ ‘ਤੇ ED ਦੀ ਛਾਪੇਮਾਰੀ
Political

 ਪੰਜਾਬ ‘ਚ ਸਿਆਸੀ ਹਲਚਲ: ਸੰਜੀਵ ਅਰੋੜਾ ਦੀ ਰਿਹਾਇਸ਼ ‘ਤੇ ED ਦੀ ਛਾਪੇਮਾਰੀ

Email :

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ। ਅੱਜ ਸਵੇਰੇ ਹੀ ਈਡੀ ਦੀਆਂ ਟੀਮਾਂ ਉਨ੍ਹਾਂ ਦੇ ਘਰ ਪਹੁੰਚ ਗਈਆਂ, ਜਿੱਥੇ ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।

ਸੂਤਰਾਂ ਮੁਤਾਬਕ ਇਹ ਕਾਰਵਾਈ ਪੁਰਾਣੇ ਮਨੀ ਲਾਂਡਰਿੰਗ ਮਾਮਲੇ ਅਤੇ ਜ਼ਮੀਨੀ ਸੌਦਿਆਂ ਵਿੱਚ ਕਥਿਤ ਗੜਬੜੀਆਂ ਨਾਲ ਜੁੜੀ ਹੋਈ ਹੈ। ਮੰਤਰੀ ਦੇ ਘਰ ਤੋਂ ਇਲਾਵਾ ਹੋਰ ਕਈ ਟਿਕਾਣਿਆਂ ‘ਤੇ ਵੀ ਇੱਕੋ ਸਮੇਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 7 ਅਕਤੂਬਰ 2024 ਨੂੰ ਵੀ ਈਡੀ ਨੇ ਸੰਜੀਵ ਅਰੋੜਾ ਨਾਲ ਸੰਬੰਧਿਤ ਥਾਵਾਂ ‘ਤੇ ਰੇਡ ਕੀਤੀ ਸੀ। ਉਸ ਵੇਲੇ ਲੁਧਿਆਣਾ ਦੇ ਨਾਲ-ਨਾਲ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਛਾਪੇ ਪਏ ਸਨ। ਦੋਸ਼ ਲਗੇ ਸਨ ਕਿ ਉਦਯੋਗਿਕ ਜ਼ਮੀਨ ਨੂੰ ਕਥਿਤ ਤੌਰ ‘ਤੇ ਰਿਹਾਇਸ਼ੀ ਪ੍ਰੋਜੈਕਟਾਂ ਵੱਲ ਮੋੜਿਆ ਗਿਆ।

ਇਸ ਕਾਰਵਾਈ ਤੋਂ ਦੋ ਦਿਨ ਪਹਿਲਾਂ ਹੀ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੇ ਕਰੀਬ 10 ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਸੀ। ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਵਿੱਚ ਇਕੱਠੇ ਚਲਾਈ ਗਈ ਇਸ ਕਾਰਵਾਈ ਦੌਰਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਵੀ ਜਾਂਚ ਦੇ ਘੇਰੇ ‘ਚ ਆਇਆ।

ਈਡੀ ਦੀਆਂ ਟੀਮਾਂ ਨੇ ਕੈਂਪਸ ਵਿੱਚ ਦਾਖਲ ਹੋਣ ਨਾਲ ਹੀ ਕਰਮਚਾਰੀਆਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਅਤੇ ਪ੍ਰਸ਼ਾਸਨਿਕ ਬਲਾਕ ਵਿੱਚ ਵਿੱਤੀ ਦਸਤਾਵੇਜ਼ਾਂ ਅਤੇ ਕੰਪਿਊਟਰ ਰਿਕਾਰਡ ਦੀ ਜਾਂਚ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ।

ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ, ਜਿਸ ਨਾਲ ਪੰਜਾਬ ਦੀ ਸਿਆਸਤ ‘ਚ ਤਾਪਮਾਨ ਹੋਰ ਵੱਧ ਸਕਦਾ ਹੈ।

Leave a Reply

Your email address will not be published. Required fields are marked *

Related Posts