ਨਵੀਂ ਦਿੱਲੀ,12 ਫਰਵਰੀ (ਸਕਾਈ ਨਿਊਜ਼ ਬਿਊਰੋ)
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 9ਵੀਂ ਤੇ 11ਵੀਂ ਕਲਾਸ ਦੀਆਂ ਪ੍ਰੀਖਿਆਵਾ ਕਰਵਾਉਣ ਦੇ ਨਿਰਦੇਸ਼ ਜਾਰੀ ਹੋ ਗਏ ਹਨ। ਇਸ ਦੇ ਨਾਲ ਹੀ 1 ਅਪਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਹੋ ਜਾਵੇਗੀ। ਸੀਬੀਐਸਈ ਨੇ ਗਾਈਡਲਾਈਨ ਜਾਰੀ ਕਰ ਸਾਰੇ ਸਕੂਲਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਵਿਿਦਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦਾ ਪਤਾ ਲਾਉਣ ਤੇ ਸਹੀ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ। ਨਾਲ ਹੀ ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਇਸ ਨੁਕਸਾਨ ਦੀ ਭਰਪਾਈ ਲਈ ਬ੍ਰਿਜ ਕੋਰਸ ਦੀ ਮਦਦ ਲੈਣ ਲਈ ਕਿਹਾ ਹੈ।
ਛੋਟੀ ਜਿਹੀ ਮੱਛੀ ਨੇ ਨਿਗਲਿਆ ਵੱਡਾ ਸੱਪ,ਵੀਡਿਓ ਦੇਖ ਤੁਸੀਂ ਵੀ ਹੋ ਜਾਵੋਗੇ ਹੈਰਾਨ
ਨਾਲ ਕੋਵਿਡ-19 ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਮਾਰਚ 2020 ਤੋਂ ਲਾਗੂ ਕੀਤੇ ਗਏ ਦੇਸ਼ ਵਿਆਪੀ ਲੌਕਡਾਉਨ ਕਾਰਨ ਸਾਰੇ ਸਕੂਲ ਕਈ ਮਹੀਨਿਆਂ ਤੱਕ ਬੰਦ ਰਹੇ। ਹਾਲਾਂਕਿ ਆਨਲਾਈਨ ਕਲਾਸਾਂ ਚੱਲ ਰਹੀਆਂ ਹਨ। ਕੰਟ੍ਰੋਲਰ ਵੱਲੋਂ ਲਿੱਖੀ ਚਿੱਠੀ ਵਿਚ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕਲਾਸਾਂ ਤੇ ਪ੍ਰੀਖਿਆਵਾਂ ਦੌਰਾਨ ਕੋਵਿਡ-19 ਨਾਲ ਸਬੰਧਤ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਚੋਣ ਪ੍ਰਚਾਰ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ MLA ਮਾਸਟਰ ਬਲਦੇਵ ਸਿੰਘ ਨੇ ਕਾਂਗਰਸ ਅਤੇ ਬੀਜੇਪੀ ਤੇ ਸਾਧੇ ਨਿਸ਼ਾਨੇ
ਦੱਸ ਦਈਏ ਕਿ ਸੀਬੀਐਸਈ ਬੋਰਡ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਟਾਈਮ ਟੇਬਲ ਜਾਰੀ ਕੀਤਾ ਹੈ। ਇਹ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣਗੀਆਂ, ਜੋ ਕਿ 7 ਜੂਨ ਨੂੰ ਤੱਕ ਚੱਲਣਗੀਆਂ । ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ 15 ਜੁਲਾਈ 2021 ਤੱਕ ਜਾਰੀ ਕੀਤੇ ਜਾਣਗੇ।