ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

7428 ਵਿਦਿਆਰਥੀਆਂ ਹੋਏ ਕਲੱਬਾਂ ‘ਚ ਸ਼ਾਮਲ

ਪਟਿਆਲਾ 17 ਅਕਤੂਬਰ (ਸਕਾਈ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਬੋਲਣ ਤੇ ਲਿਖਣ ‘ਚ ਪ੍ਰਪੱਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਟਿਆਲਾ ਜਿਲ੍ਹੇ ਦੇ ਸਾਰੇ 376 ਸਕੂਲਾਂ ‘ਚ ਬੂਸਟਰ ਕਲੱਬ ਸਥਾਪਤ ਹੋ ਗਏ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਅੰਗਰੇਜ਼ੀ ਭਾਸ਼ਾ ਪ੍ਰਤੀ ਝਿਜਕ ਤੇ ਡਰ ਨੂੰ ਦੂਰ ਕਰਕੇ ਅੰਗਰੇਜ਼ੀ ਭਾਸ਼ਾ ਦੇ ਸਹੀ ਉਚਾਰਨ ਸਹਿਤ ਭਾਸ਼ਾ ਕੌਸ਼ਲਾਂ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ‘ਅੰਗਰੇਜ਼ੀ ਬੂਸਟਰ ਕਲੱਬਾਂ’ ਦੀ ਸਥਾਪਨਾ ਸਦਕਾ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਪੈਦਾ ਹੋਏ ਉਤਸ਼ਾਹ ਤੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਹੁਣ ਉਹ ਦਿਨ ਵੀ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਫਰਾਟੇਦਾਰ ਅੰਗਰੇਜ਼ੀ ਬੋਲ ਸਕਣਗੇ ਅਤੇ ਅਨੇਕਾਂ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਪ੍ਰਗਟਾਇਆ ਵਿਸ਼ਵਾਸ ਹੋਰ ਪਕੇਰਾ ਹੋਵੇਗਾ। ਅੰਗਰੇਜ਼ੀ ਵਿਸ਼ੇ ਦੀ ਜਿਲ੍ਹਾ ਮੈਂਟਰ ਕੁਲਬੀਰ ਕੌਰ ਨੇ ਅਨੁਸਾਰ ਜਿਲ੍ਹੇ ਦੇ 376 ਸਰਕਾਰੀ ਸਕੂਲਾਂ ‘ਚ ਸਥਾਪਤ ਬੂਸਟਰ ਕਲੱਬਾਂ 7428 ਵਿਦਿਆਰਥੀ ਸ਼ਾਮਿਲ ਹੋ ਚੁੱਕੇ ਹਨ। ਜਿਸ ਲਈ ਸਕੂਲ ਮੁਖੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ।
ਇਸ ਸਬੰਧੀ ਪ੍ਰਿੰ. ਸੰਦੀਪ ਕੁਮਾਰ ਝਾਂਸਲਾ ਦਾ ਕਹਿਣਾ ਹੈ ਕਿ ਦਾ ਕਹਿਣਾ ਹੈ ਕਿ ਭਾਵੇਂ ਵਿਭਾਗ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹਨਾਂ ਕਲੱਬਾਂ ਵਿੱਚ ਸਕੂਲ ਮੁਖੀ, ਅੰਗਰੇਜ਼ੀ ਲੈਕਚਰਾਰ, ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਦੀ ਸ਼ਮੂਲੀਅਤ ਜ਼ਰੂਰੀ ਹੋਵੇਗੀ ਅਤੇ ਬਾਕੀ ਸਕੂਲ ਅਮਲਾ ਸਵੈ-ਇਛੁੱਕ ਮੈਂਬਰ ਹੋਵੇਗਾ, ਪਰ ਇਹਨਾਂ ਕਲੱਬਾਂ ਵਿੱਚ ਆਪਣੀ ਸਵੈ-ਇੱਛਾ ਨਾਲ ਮੈਂਬਰ ਬਣਨ ਵਾਲੇ ਬਾਕੀ ਸਕੂਲ ਅਧਿਆਪਕਾਂ ਦੀ ਗਿਣਤੀ ਵਧਣਾ ਵੀ ਇਹਨਾਂ ਕਲੱਬਾਂ ਦੀ ਹਰਮਨਪਿਆਰਤਾ ਦਾ ਪ੍ਰਮਾਣ ਹੈ।ਅੰਗਰੇਜ਼ੀ ਅਧਿਆਪਕਾ ਗੁਰਸ਼ਰਨ ਕੌਰ ਸਰਕਾਰੀ ਹਾਈ ਸਕੂਲ ਬੋਲੜ ਕਲਾਂ ਦਾ ਕਹਿਣਾ ਹੈ ਕਿ ਵਿਭਾਗ ਦੀ ਇਸ ਪਹਿਲਕਦਮੀ ਸਦਕਾ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਵਿਕਸਿਤ ਹੋਣ ਨਾਲ ਵਿਸ਼ੇ ਦੇ ਨਤੀਜੇ ਵੀ ਉੱਤਮ ਆਉਣਗੇ। ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਪੂਰਨ ਯੋਜਨਾਬੰਦੀ ਸਦਕਾ ਉਹ ਵਿਦਿਆਰਥੀਆਂ ਨੂੰ ਪਹਿਲਾਂ ਅੰਗਰੇਜ਼ੀ ਬੋਲਣ ਦੀ ਆਡੀਓ ਸਮੱਗਰੀ ਮੁਹੱਈਆ ਕਰਵਾ ਰਹੇ ਹਨ ਜਿਸ ਨੂੰ ਬੜੇ ਉਤਸ਼ਾਹ ਸਦਕਾ ਵਿਦਿਆਰਥੀਆਂ ਦੁਆਰਾ ਸੁਣ ਕੇ ਆਪਣਾ ਉਚਾਰਨ ਸ਼ੁੱਧ ਕੀਤਾ ਜਾ ਰਿਹਾ ਹੈ। ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਅੰਗਰੇਜ਼ੀ ਬੋਲਦਿਆਂ ਦੀ ਵੀਡੀਓ ਬਣਾਉਣ ਲਈ ਜ਼ਰੂਰੀ ਨੁਕਤੇ ਵੀ ਦੱਸ ਰਹੇ ਹਾਂ। ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਆਤਮਵਿਸ਼ਵਾਸ ਨਾਲ ਬੋਲਦੇ ਵੇਖ ਕੇ ਬਾਗੋ-ਬਾਗ ਹੋ ਰਹੇ ਹਨ। ਅੰਗਰੇਜ਼ੀ ਵਿਸ਼ੇ ਦੇ ਬਲਾਕ ਮੈਂਟਰ ਰਾਜਿੰਦਰ ਸਿੰਘ ਮਾੜੂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੂਰਨ ਭਰੋਸਾ ਹੈ ਕਿ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਦੇ ਭਿੰਨ-ਭਿੰਨ ਕੌਸ਼ਲਾਂ ਦਾ ਵਿਕਾਸ ਕਰਦੇ ਹੋਏ ਅਨੇਕਾਂ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਵਿਸ਼ੇ ਦੀ ਪੜ੍ਹਾਈ ਸਬੰਧੀ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕਰਕੇ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਦੀ ਸਹੀ ਤਸਵੀਰਪੇਸ਼ ਕਰਨਗੇ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This