ਕੈਬਨਿਟ ਮੰਤਰੀ ਚੰਨੀ ਨੇ ਗਾਇਕ ਦਿਲਜਾਨ ਦੀ ਮੌਤ ‘ਤੇ ਜਤਾਇਆ ਦੁੱਖ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...
ਚੰਡੀਗੜ, 30 ਮਾਰਚ (ਸਕਾਈ ਨਿਊਜ਼ ਬਿਊਰੋ)
 
ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਨੌਜਵਾਨ ਪੰਜਾਬੀ ਗਾਇਕ ਦਿਲਜਾਨ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਦਿਲਜਾਨ (32 ਸਾਲ) ਦੀ ਬੀਤੀ ਰਾਤ ਜੰਡਿਆਲਾ ਗੁਰੂ ਕੋਲ ਇਕ ਸੜਕ ਹਾਦਸੇ ਵਿਚ ਮੌਤ ਹੌ ਗਈ ਸੀ। ਉਨਾਂ ਦੀ ਬੇਵਕਤੀ ਹੋਈ ਦੁਖਦਾਈ ਮੌਤ ਨਾਲ ਸਮੁੱਚੇ ਪੰਜਾਬੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਸ ਮੌਕੇ ਆਪਣੇ ਸੋਕ ਸੰਦੇਸ਼ ਵਿਚ ਸ. ਚੰਨੀ ਨੇ ਕਿਹਾ ਕਿ ਇਸ ਸੁਰੀਲੇ ਅਤੇ ਮਿੱਠ ਬੋਲੜੇ ਕਲਾਕਾਰ ਦੇ ਵਿਛੋੜੇ ਨਾਲ ਸੰਗੀਤ ਪ੍ਰੇਮੀਆਂ ਅਤੇ ਸਮੁੱਚੇ ਪੰਜਾਬੀ ਜਗਤ ਨੂੰ ਵੱਡਾ ਸਦਮਾ ਪਹੁੰਚਿਆ ਹੈ। ਉਨਾਂ ਕਿਹਾ ਕਿ ਦਿਲਜਾਨ ਬਹੁਤ ਹੀ ਸੁਰੀਲਾ ਗਾਇਕ ਸੀ ਜਿਸਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਣ ਰਹੇ ਥੀਮ ਪਾਰਕ ਲਈ ਵੀ ਦੋ ਗੀਤਾਂ ਲਈ ਆਪਣੀ ਆਵਾਜ਼ ਦਿੱਤੀ ਸੀ।
ਇਸ ਦੁੱਖ ਦੀ ਘੜੀ ਵਿਚ ਦਿਲਜਾਨ ਦੇ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਬੇਵਕਤੀ ਵਿਛੋੜੇ ਕਾਰਨ ਪਏ ਘਾਟੇ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨਾਂ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਜ਼ਿਕਰਯੋਗ ਹੈ ਕਿ ਆਪਣੀ ਮਿਹਨਤ, ਸੰਘਰਸ਼ ਅਤੇ ਸੁਰੀਲੀ ਆਵਾਜ਼ ਨਾਲ ਥੋੜੇ ਹੀ ਸਮੇਂ ਵਿਚ ਭਾਰਤੀ ਅਤੇ ਵਿਸ਼ੇਸ਼ ਕਰਕੇ ਪੰਜਾਬੀ ਸੰਗੀਤਕ ਸੰਸਾਰ ਵਿਚ ਉਸ ਨੇ ਆਪਣੀ ਨਿਵੇਕਲੀ ਪਛਾਣ ਬਣਾ ਲਈ ਸੀ।ਜਲੰਧਰ ਦੇ ਨੇੜੇ ਦੇ ਕਸਬੇ ਕਰਤਾਰਪੁਰ ਵਿਚ 30 ਜੁਲਾਈ, 1989 ਨੂੰ ਪਿਤਾ ਬਲਦੇਵ ਕੁਮਾਰ ਅਤੇ ਮਾਤਾ ਬਿਮਲਾ ਦੇਵੀ ਦੇ ਘਰ ਜਨਮੇ ਦਿਲਜਾਨ ਨੇ ਸਾਲ 2006-07 ਵਿਚ ਐਮ.ਐਚ. ਵੰਨ ਦੇ ਰਿਆਲਿਟੀ ਸ਼ੋਅ ਵਿਚ ਭਾਗ ਲੈਂਦਿਆਂ ਪੰਜਾਬੀ ਸੰਗੀਤਕ ਜਗਤ ਵਿਚ ਆਪਣੀ ਪਹਿਲੀ ਪਛਾਣ ਬਣਾਈ ਅਤੇ ਇਸ ਸ਼ੋਅ ਵਿਚ ਉਹ ਉੱਪ ਜੇਤੂ ਰਿਹਾ ਸੀ।
ਸਾਲ 2012 ਵਿਚ ਕਲਰਜ਼ ਟੀ.ਵੀ. ਦੇ ਰਿਆਲਿਟੀ ਸ਼ੋਅ ’ਸੁਰਕਸ਼ੇਤਰ’ ਵਿਚ ਉਸ ਦੀਆਂ ਪੇਸ਼ਕਾਰੀਆਂ ਨੇ ਭਾਰਤੀ ਅਤੇ ਪਾਕਿਸਤਾਨੀ ਸੰਗੀਤਕ ਜਗਤ ਵਿਚ ਹਲਚਲ ਮਚਾ ਦਿੱਤੀ ਸੀ। ਕਈ ਫ਼ਿਲਮਾਂ ਵਿਚ ਵੀ ਉਸ ਨੇ ਪਲੇਅ ਬੈਕ ਸਿੰਗਰ ਵਜੋਂ ਆਪਣੀ ਆਵਾਜ਼ ਦਿੱਤੀ। ਉਸ ਦੀਆਂ 10 ਦੇ ਲਗਪਗ ਸੰਗੀਤਕ ਐਲਬਮਾਂ ਅਤੇ 50 ਦੇ ਲਗਪਗ ਸਿੰਗਲ ਟਰੈਕ ਗੀਤ ਹੁਣ ਤੱਕ ਰਿਲੀਜ਼ ਹੋ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਉਸ ਦਾ ਗੁਰੂ ਰਵਿਦਾਸ ਬਾਰੇ ਗਾਇਆ ਗੀਤ ਬੇਹੱਦ ਮਕਬੂਲ ਹੋਇਆ ਸੀ। ਇਸ ਤੋਂ ਪਹਿਲਾਂ ਕਿਸਾਨੀ ਦੇ ਸੰਘਰਸ਼ ਬਾਰੇ ਉਨਾਂ ਵਲੋਂ ਗਾਏ ਗੀਤ ’ਜ਼ਿੰਦਾਬਾਦ’ ਨੇ ਵੀ ਵੱਡੀ ਗਿਣਤੀ ਵਿਚ ਲੋਕਾਂ ਦਾ ਧਿਆਨ ਖਿੱਚਿਆ ਸੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This