ਕਿਸਾਨਾਂ ਦੇ ਹੱਕ ‘ਚ ਫਿਰ ਗਰਜਿਆ ਇਹ ਪੰਜਾਬੀ ਗਾਇਕ

Must Read

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ...

ਚੰਡੀਗੜ੍ਹ, 16 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ ‘ਚ ਵੀ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ ‘ਤੇ ਡਟਿਆ ਹੋਇਆ ਹੈ। ਪੰਜਾਬੀ ਕਲਾਕਾਰ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਕਲਾਕਾਰ ਸੋਸ਼ਲ ਮੀਡੀਆ ਤੇ ਗੀਤਾਂ ਰਾਹੀਂ ਕਿਸਾਨਾਂ ਦੇ ਹੌਂਸਲੇ ਬੁਲੰਦ ਕਰ ਰਹੇ ਹਨ। ਹਾਲ ਹੀ ‘ਚ ਗਾਇਕ ਰਣਜੀਤ ਬਾਵਾ ਵੀ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਰਣਜੀਤ ਬਾਵਾ ਨੇ ਆਪਣੇ ਯੂਟਿਊਬ ਚੈਨਲ ‘ਤੇ ’21ਵੀਂ ਸਦੀ’ ਨਾਂ ਦੇ ਟਾਈਟਲ ਹੇਠ ਗੀਤ ਰਿਲੀਜ਼ ਕੀਤਾ ਹੈ। ਇਸ ਗੀਤ ਦੇ ਬੋਲ ਲਵਲੀ ਨੂਰ ਨੇ ਲਿਖੇ ਹਨ, ਜਿਸ ਦੀ ਸੰਗੀਤਕ ਧੁੰਨਾਂ ਨੂੰ ਐਮ. ਵੀ ਨੇ ਸ਼ਿੰਗਾਰਿਆ ਹੈ। ਰਣਜੀਤ ਬਾਵਾ ਨੇ ਆਪਣੇ ਇਸ ਗੀਤ ਨੂੰ ਕਿਸਾਨਾਂ ਨੂੰ ਸਮਰਪਿਤ ਕੀਤਾ ਹੈ। ਇਸ ਗੀਤ ਦੇ ਬੋਲ ਜਿੰਨੇ ਸੋਹਣੇ ਬੋਲ ਲਵਲੀ ਨੂਰ ਨੇ ਲਿਖੇ ਨੇ ਉਸ ਤੋਂ ਵੱਧ ਖ਼ੂਬਸੂਰਤੀ ਨਾਲ ਰਣਜੀਤ ਬਾਵਾ ਨੇ ਇਸ ਗੀਤ ਨੂੰ ਗਾਇਆ ਹੈ।

21 Vi Sdi (Full Video) | Ranjit Bawa | M.Vee | Lovely Noor | Latest Punjabi Songs 2021 - YouTube

ਖੇਤੀ ਕਾਨੂੰਨਾਂ ਨੇ ਇਕੋ ਮੰਚ ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ ‘ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ ‘ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ ‘ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ‘ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ ‘ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ ‘ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ।

ਕਿਸਾਨਾਂ ਦੇ ਹੱਕ 'ਚ ਮੁੜ ਗਰਜੇ ਰਣਜੀਤ ਬਾਵਾ, ਦਿਖਾਏ ਦੁਨੀਆ ਦੇ ਅਸਲ ਰੰਗ (ਵੀਡੀਓ)

ਗੀਤਾਂ ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ ‘ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ ‘ਚ ਹੀ ਘੱਟ ਬਜਟ ‘ਚ ਮੋਬਾਇਲਾਂ ‘ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ ‘ਤੇ ਹੁਣ ਤਕ ਸੈਂਕੜੇ ਦੀ ਗਿਣਤੀ ‘ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ ‘ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

India's government to meet farmers as thousands protest farm reforms

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ ‘ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

 

 

 

 

 

 

 

LEAVE A REPLY

Please enter your comment!
Please enter your name here

Latest News

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

More Articles Like This