ਮੋਹਾਲੀ ,24 ਫਰਵਰੀ (ਸਕਾਈ ਨਿਊਜ਼ ਬਿਊਰੋ)
ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ ਭਰਤੀ ਸਨ।
ਹੋਲੇ ਮਹੱਲੇ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿਆਰੀਆਂ ਸ਼ੁਰੂ
ਦੱਸਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਤੋਂ ਪੀੜਤ ਸਨ ਅਤੇ ਇੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸਰਦੂਲ ਸਿਕੰਦਰ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਕਰਵਾਉਣ ਦੌਰਾਨ ਪਿਛਲੇ ਲਗਭਗ ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ। ਕਰੀਬ ਪੰਜ ਸਾਲ ਪਹਿਲਾਂ ਉਨ੍ਹਾਂ ਵੱਲੋਂ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਗਈ ਸੀ।
ਬਹਿਬਲ ਕੇਸ: ਉਮਰਾਨੰਗਲ’ਤੇ ਗਵਾਹਾਂ ਅਤੇ ਜਾਂਚ ਏਜੰਸੀ ਨੂੰ ਦਬਾਉਣ ਦੇ ਆਰੋਪ
ਇਹ ਵੀ ਇਲਜਾਮ ਲਗਾਇਆ ਜਾ ਰਿਹਾ ਹੈ ਕਿ ਲੰਮੇ ਸਮੇਂ ਤੋਂ ਉਹ ਬਿਮਾਰ ਸਨ ਅਤੇ ਉਨ੍ਹਾਂ ਦੀ ਕਿਸੇ ਨੇ ਸਾਰ ਨਹੀਂ ਲਈ। ਸਿਰਫ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਬੀਤੇ ਦਿਨ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ।
ਇੱਥੇ ਵਰਣਨਯੋਗ ਹੈ ਕਿ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦੀ ਜੋੜੀ ਨੇ ਕਾਫੀ ਹਿੱਟ ਗੀਤ ਪੰਜਾਬੀਆਂ ਦੀ ਝੋਲੀ ਪਾਏ ਹਨ। ਸਾਫ ਸੁਥਰੀ ਗਾਇਕੀ ਨੂੰ ਲੈ ਕੇ ਸਰਦੂਲ ਸਿਕੰਦਰ ਨੇ ਪੂਰੀ ਦੁਨੀਆ ਵਿੱਚ ਮਸ਼ਹੂਰੀ ਹਾਸਿਲ ਕੀਤੀ ਅਤੇ ਕਈ ਐਵਾਰਡ ਵੀ ਆਪਣੇ ਨਾਂਅ ਕੀਤੇ। ਜਿਓਂ ਹੀ ਸਰਦੂਲ ਸਿਕੰਦਰ ਦੇ ਦੇਹਾਂਤ ਦੀ ਖਬਰ ਆਈ, ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਹਰ ਪਾਸੇ ਸੋਗ ਦੀ ਲਹਿਰ ਛਾ ਗਈ।