11 ਜਨਵਰੀ,(ਸਕਾਈ ਨਿਊਜ਼ ਬਿਊਰੋ)
ਗੱਲ ਕਰਦੇ ਹਾਂ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਦੀ ਜੋ ਕਿ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੀਆਂ ਨਵੀਂ ਤਸਵੀਰਾਂ ਅਤੇ ਵੀਡਿਓਜ਼ ਸ਼ਾਝੇ ਕਰਦੇ ਹਨ ।ਪੰਜਾਬੀ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਆਪਣੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਪੋਸਟ ਕੀਤੀ ਗਈ ਹੈ ਜੋ ਕਿ ਪ੍ਰਸੰਸ਼ਕਾਂ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ।ਤਸਵੀਰ ਵਿੱਚ ਉਹਨਾਂ ਨੇ ਸ਼੍ਰੀ ਗੁਰੁ ਸਾਹਿਬ ਜੀ ਚੁੱਕੇ ਹੋਏ ਹਨ ।
ਕਿਸਾਨੀ ਸੰਘਰਸ਼: ਕਿਸਾਨ ਨੇਤਾ ਰਾਕੇਸ਼ ਟਿਕੈਤ ਦੀ ਚੇਤਾਵਨੀ,26 ਜਨਵਰੀ ਨੂੰ ਪਰੇਡ ‘ਚ ਕਿਸਾਨ ਕਰਨਗੇ ਇਹ ਵੱਡਾ ਕੰਮ
ਇਸ ਤਸਵੀਰ ‘ਤੇ ਉਨ੍ਹ੍ਹਾਂ ਦੇ ਚਾਹੁਣ ਵਾਲੇ ਅਤੇ ਹੋਰ ਕਈ ਕਲਾਕਾਰ ਵੀ ਕਮੈਂਟਸ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਦਿਖਾਈ ਦੇ ਰਹੇ ਹਨ । ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਫ਼ਿਲਮਾਂ ਦੇ ਨਾਲ-ਨਾਲ ਉਹ ਕਈ ਹਿੱਟ ਵੀ ਗੀਤ ਦੇ ਚੁੱਕੇ ਹਨ ।
ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਆਪਣੇ ਆਪ ਨੂੰ ਸਥਾਪਿਤ ਕਰਨ ਲਈ ਲੰਮਾ ਸੰਘਰਸ਼ ਕੀਤਾ ਹੈ । ਪਿੱਛੇ ਜਿਹੇ ਕਵਿਤਾ ਕੌਸ਼ਿਕ ਦੇ ਨਾਲ ਆਈ ਉਨ੍ਹਾਂ ਦੀ ਫ਼ਿਲਮ ‘ਮਿੰਦੋ ਤਸੀਲਦਾਰਨੀ’ ਨੂੰ ਦਰਸ਼ਕਾਂ ਵੱਲੋਂ ਕਾਫੀ ਸਰਾਹਿਆ ਗਿਆ ਸੀ ਅਤੇ ਹੁਣ ਉਹ ਕਈ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਤੇ ਚਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਉਹ ਲਗਾਤਾਰ ਸਪੋਰਟ ਕਰ ਰਹੇ ਹਨ ।