ਨਵੀਂ ਦਿੱਲੀ,31 ਮਾਰਚ (ਸਕਾਈ ਨਿਊਜ਼ ਬਿਊਰੋ)
Deep Sidhu’s bail plea heard tomorrow: ਦੀਪ ਸਿੱਧੂ ਨੂੰ ਅੱਜ ਜ਼ਮਾਨਤ ਨਹੀਂ ਮਿਲੀ ਕਿਉਂਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੀ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ: ਲੁੱਟਾਂਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਦੋਸ਼ੀ ਕਾਬੂ
ਦੀਪ ਸਿੱਧੂ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ। ਇਸ ਮਾਮਲੇ ‘ਚ ਅੱਜ ਸੁਣਵਾਈ ਹੋਣੀ ਸੀ ਜਿਸ ਨੂੰ ਟਾਲ ਦਿੱਤਾ ਗਿਆ ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ‘ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ।