ਭਲਕੇ ਤੋਂ ਸ਼ੁਰੂ ਹੋਵੇਗੀ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਚੰਡੀਗੜ੍ਹ, 31 ਮਾਰਚ (ਸਕਾਈ ਨਿਊਜ਼ ਬਿਊਰੋ) 

ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਅੱਜ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।

ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ।

ਅੱਗੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

ਸਕੀਮ ਨਾਲ ਨਾ ਸਿਰਫ ਰੋਜ਼ਾਨਾ ਦੀ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਕੁੜੀਆਂ ਦੀ ਸਕੂਲ ਛੱਡਣ ਦੀ ਅਨੁਪਾਤ ਨੂੰ ਘਟਾਉਣ ਲਈ ਮੱਦਦ ਮਿਲੇਗੀ ਸਗੋਂ ਕੰਮਕਾਜੀ ਔਰਤਾਂ ਨੂੰ ਵੀ ਸਹੂਲਤ ਮਿਲੇਗੀ ਜੋ ਰੋਜ਼ਾਨਾ ਆਪਣੇ ਕੰਮ ‘ਤੇ ਜਾਣ ਲਈ ਕਾਫੀ ਦੂਰੀ ਦਾ ਸਫਰ ਕਰਦੀਆਂ ਹਨ। ਇਹ ਸਹੂਲਤ ਕਿਸੇ ਵੀ ਆਰਥਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਜਾ ਰਹੀ ਔਰਤ ਨੂੰ ਸੁਰੱਖਿਅਤ, ਸਸਤਾ ਤੇ ਭਰੋਸੇਮੰਦ ਸਫਰ ਯਕੀਨੀ ਬਣਾਏਗੀ। ਇਹ ਸਕੀਮ ਜਿੱਥੇ ਔਰਤਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਤ ਕਰੇਗੀ ਉਥੇ ਸੜਕ ਉਤੇ ਚੱਲਣ ਵਾਲੇ ਨਿੱਜੀ ਵਾਹਨਾਂ ਦੀ ਗਿਣਤੀ ਵਿੱਚ ਸੁਭਾਵਕ ਤੌਰ ਉਤੇ ਕਮੀ ਆਵੇਗੀ ਜਿਸ ਨਾਲ ਪ੍ਰਦੂਸ਼ਣ, ਹਾਦਸਿਆਂ ਤੇ ਵਾਹਨਾਂ ਦੀ ਭੀੜ ਵਿੱਚ ਕਮੀ ਆਵੇਗੀ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This