ਗੁਰਦਾਸਪੁਰ, 4 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਵਿੱਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦੇ ਘਰ ਉਪਰ ਫਾਇਰਿੰਗ ਕੀਤੀ ਗਈ ਹੈ lਜਿਸ ਕਰਕੇ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਸਰਪੰਚ ਦੇ ਘਰ ਪਹੁੰਚੇ l ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ l
ਇਹ ਖ਼ਬਰ ਵੀ ਪੜ੍ਹੋ: ਪੁਲਿਸ ਵੱਲੋਂ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 3 ਔਰਤਾਂ ਸਣੇ…
ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ
ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਅਕਾਲੀ ਦਲ ਨਾਲ ਸਬੰਧਤ ਹੈ ਅਤੇ ਬੀਤੀ ਰਾਤ ਦੋ ਵਜੇ ਦੇ ਕਰੀਬ ਉਨ੍ਹਾਂ ਦੇ ਘਰ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ l ਉਨ੍ਹਾਂ ਕਿਹਾ ਕਿ ਉਹਨਾਂ ਨੂੰ ਘਰ ਵਿਚੋਂ ਗੋਲੀਆਂ ਦੇ ਤਿੰਨ ਖੋਲ ਮਿਲੇ ਹਨ ਅਤੇ ਘਰ ਦੇ ਗੇਟ ਉੱਪਰ ਵੀ ਗੋਲੀਆਂ ਦੇ ਦੋ ਨਿਸ਼ਾਨ ਪਏ ਹੋਏ ਹਨ lਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮੌਕੇ ਤੇ ਪਹੁੰਚੀ ਪੁਲੀਸ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਰਹੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਉਹਨਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਕੀਤਾ ਜਾਵੇ l
ਇਹ ਖ਼ਬਰ ਵੀ ਪੜ੍ਹੋ: CM ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਿਸ…
ਘਟਨਾ ਸਥਲ ਦਾ ਜਾਇਜ਼ਾ ਲੈਣ ਪਹੁੰਚੇ ਐਸਐਚਓ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 11 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਵਿਚ ਸਾਬਕਾ ਸਰਪੰਚ ਦੇ ਘਰ ਉਪਰ ਕਿਸੇ ਨੇ ਫਾਇਰਿੰਗ ਕੀਤੀ ਹੈ l ਮੌਕੇ ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਜਾ ਰਿਹਾ ਹੈ l ਪਿੰਡ ਦੇ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਘਰ ਦੇ ਗੇਟ ਉਪਰ ਵੀ ਗੋਲੀਆਂ ਦੇ ਦੋ ਨਿਸ਼ਾਨ ਮਿਲੇ ਹਨ ਉਹਨਾਂ ਕਿਹਾ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ l ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ l