Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ
Political

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

Email :

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 558 ਦਿਨਾਂ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਟਾਵਰ ’ਤੇ ਚੜ੍ਹੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਹੇਠਾਂ ਲਿਆਉਣ ਲਈ ਪਟਿਆਲਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਈ ਗੁਰਜੀਤ ਸਿੰਘ ਫ਼ੌਜੀ ਨੂੰ 24 ਅਪ੍ਰੈਲ ਨੂੰ ਸਵੇਰ ਸਮੇਂ ਉਤਾਰਨ ਦਾ ਪ੍ਰੋਗਰਾਮ ਹੈ। ਟਾਵਰ ਨੇੜਲੇ ਪਿੱਪਲ ਦੇ ਰੁੱਖ ਨੂੰ ਛਾਂਗ ਦਿੱਤਾ ਗਿਆ ਹੈ। ਇਸ ਕੰਮ ਵਿਚ ਫ਼ੌਜ ਦੀ ਮੱਦਦ ਲਈ ਗਈ ਹੈ। ਟਾਵਰ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਟੈਲੀਫੋਨ ਐਕਸਚੇਂਜ ਜਿਸ ਅੰਦਰ ਟਾਵਰ ਸਥਿਤ ਹੈ, ਪ੍ਰੈਸ ਅਤੇ ਪੱਤਰਕਾਰਾਂ ਦਾ ਦਾਖ਼ਲਾ ਬੰਦ ਕਰ ਦਿੱਤਾ ਗਿਆ ਹੈ। ਥਾਣਾ ਪਸਿਆਣਾ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਤਸਵੀਰ ਲੈਣ ਤੋਂ ਇਹ ਕਹਿ ਕੇ ਰੋਕ ਦਿੱਤਾ ਕਿ ਅਧਿਕਾਰੀਆਂ ਦਾ ਹੁਕਮ ਹੈ। ਕੋਈ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਮੌਜੂਦ ਨਹੀਂ ਸੀ। ਫ਼ੌਜ ਦੇ ਕੁਝ ਜਵਾਨ ਪਹੁੰਚ ਚੁੱਕੇ ਹਨ। ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪਹੁੰਚ ਚੁੱਕੀਆਂ ਹਨ। ਸਾਬਕਾ ਮੰਤਰੀ ਤੇ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂ ਸੁਰਜੀਤ ਸਿੰਘ ਰੱਖੜਾ ਵੀ ਆ ਕੇ ਚਲੇ ਗਏ ਹਨ।

Leave a Reply

Your email address will not be published. Required fields are marked *

Related Posts