ਅਮਰੀਕਾ ਨੇ ਐੱਚ-1ਬੀ ਵੀਜ਼ਾ ਨੂੰ ਫਿਰ ਦਿੱਤੀ ਮਨਜ਼ੂਰੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਅਮਰੀਕਾ,1 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਅਮਰੀਕਾ ਦੇ ਬਾਈਡੇਨ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਹੁਣ ਐੱਚ-1ਬੀ ਵੀਜ਼ਾ ਸਮੇਤ ਵਿਦੇਸ਼ੀ ਵਰਕਰਾਂ ਲਈ ਜਾਰੀ ਹੋਣ ਵਾਲੇ ਵੀਜ਼ਾ ‘ਤੇ ਲਗਾਈ ਗਈ ਰੋਕ ਨੂੰ ਖ਼ਤਮ ਹੋ ਗਈ ਹੈ।ਇਸ ਫੈ਼ਸਲੇ ਨਾਲ ਲੱਖਾਂ ਭਾਰਤੀ ਆਈ.ਟੀ.ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਉਮੀਦ ਹੈ।ਅਸਲ ਵਿਚ ਟਰੰਪ ਨੇ ਇਸ ਤਰ੍ਹਾਂ ਦੇ ਵੀਜ਼ਾ ‘ਤੇ 31 ਮਾਰਚ ਤੱਕ ਰੋਕ ਲਗਾਈ ਸੀ ਪਰ ਬਾਈਡੇਨ ਸਰਕਾਰ ਨੇ ਇਸ ਮਿਆਦ ਨੂੰ ਅੱਗੇ ਨਾ ਵਧਾਉਣ ਦੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ। ਇਸ ਨਾਲ ਸਾਬਕਾ ਟਰੰਪ ਸਰਕਾਰ ਦਾ ਆਦੇਸ਼ ਖ਼ਤਮ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ: ਆਪਣੀ ਉਮੀਦ ਤੋਂ ਵੱਧ ਪੈਸੇ ਚੋਰੀ ਕਰਨ ਵਾਲੇ ਚੋਰ ਨੂੰ ਪਿਆ…

ਇਸ ਵੀਜ਼ਾ ਦੀ ਇਕ ਖਾਸੀਅਤ ਇਹ ਵੀ ਹੈ ਕਿ ਇਹ ਹੋਰ ਦੇਸ਼ਾਂ ਦੇ ਲੋਕਾਂ ਲਈ ਅਮਰੀਕਾ ਵਿਚ ਵਸਣ ਦਾ ਰਸਤਾ ਆਸਾਨ ਕਰਦਾ ਹੈ। ਐੱਚ-1ਬੀ ਵੀਜ਼ਾ ਧਾਰਕ 5 ਸਾਲ ਦੇ ਬਾਅਦ ਸਥਾਈ ਨਾਗਰਿਕਤਾ ਲਈ ਐਪਲੀਕੇਸ਼ਨ ਦੇ ਸਕਦੇ ਹਨ। ਇਸ ਵੀਜ਼ਾ ਦੀ ਮੰਗ ਇੰਨੀ ਜ਼ਿਆਦਾ ਹੈ ਕਿ ਇਸ ਨੂੰ ਹਰੇਕ ਸਾਲ ਲਾਟਰੀ ਜ਼ਰੀਏ ਜਾਰੀ ਕੀਤਾ ਜਾਂਦਾ ਹੈ। ਐੱਚ-1ਬੀ ਵੀਜ਼ਾ ਦੀ ਸਭ ਤੋਂ ਵੱਧ ਵਰਤੋਂ ਟੀ.ਸੀ.ਐੱਸ., ਵਿਪਰੋ, ਇੰਫੋਸਿਸ ਅਤੇ ਟੇਕ ਮਹਿੰਦਰਾ ਜਿਹੀਆਂ 50 ਤੋਂ ਵੱਧ ਆਈ.ਟੀ .ਕੰਪਨੀਆਂ ਦੇ ਇਲਾਵਾ ਮਾਈਕ੍ਰੋਸਾਫਟ ਅਤੇ ਗੂਗਲ ਜਿਹੀਆਂ ਵੱਡੀਆਂ ਅਮਰੀਕੀ ਕੰਪਨੀਆਂ ਵੀ ਕਰਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ: ਦੇਸ਼ ‘ਚ ਤੇਜ਼ੀ ਨਾਲ ਵਧ ਰਹੇ ਹਨ ਕੋਰੋਨਾ ਮਾਮਲੇ

ਲੌਕਡਾਊਨ ਅਤੇ ਕੋਰੋਨਾ ਸੰਕਟ ਦੌਰਾਨ ਟਰੰਪ ਨੇ ਪਿਛਲੇ ਸਾਲ ਜੂਨ ਵਿਚ ਐੱਚ-1ਬੀ ਵੀਜ਼ਾ ਸਮੇਤ ਵਿਦੇਸ਼ੀ ਵਰਕਰਾਂ ਲਈ ਜਾਰੀ ਹੋਣ ਵਾਲੇ ਵੀਜ਼ਾ ‘ਤੇ 31 ਦਸੰਬਰ ਤੱਕ ਰੋਕ ਲਗਾ ਦਿੱਤੀ ਸੀ। ਟਰੰਪ ਨੇ ਤਰਕ ਦਿੱਤਾ ਸੀ ਕਿ ਜੇਕਰ ਵਿਦੇਸ਼ੀ ਕਾਮਿਆਂ ਨੂੰ ਦੇਸ਼ ਵਿਚ ਆਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਘਰੇਲੂ ਕਾਮਿਆਂ ਨੂੰ ਨੁਕਸਾਨ ਹੋਵੇਗਾ। ਬਾਅਦ ਵਿਚ ਉਹਨਾਂ ਨੇ ਇਸ ਦੀ ਸਮੇਂ ਸੀਮਾ ਵਧਾ ਕੇ 31 ਮਾਰਚ ਕਰ ਦਿੱਤੀ ਸੀ। ਰਾਸਟਰਪਤੀ ਜੋਅ ਬਾਈਡੇਨ ਨੇ ਵੀਜ਼ਾ ਪਾਬੰਦੀ ਜਾਰੀ ਰਹਿਣ ਦੇ ਪੱਖ ਵਿਚ ਕਿਸੇ ਤਰ੍ਹਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ। ਪਹਿਲਾਂ ਵੀ ਉਹਨਾਂ ਨੇ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਨੂੰ ਬੇਰਹਿਮ ਦੱਸਦਿਆਂ ਐੱਚ-1ਬੀ ਵੀਜ਼ਾ ‘ਤੇ ਪਾਬੰਦੀ ਹਟਾਉਣ ਦਾ ਵਾਅਦਾ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ: ਵੱਡੀ ਖ਼ਬਰ: ਭਗੌੜੇ ਦੋਸ਼ੀ ਨੂੰ ਫੜ੍ਹਨ ਗਈ ਪੁਲਸ ਟੀਮ ‘ਤੇ ਹਮਲਾ

ਤੁਹਾਨੂੰ ਦੱਸ ਦਈਏ ਕਿ ਐੱਚ-1ਬੀ ਵੀਜ਼ਾ ਗੈਰ ਪ੍ਰਵਾਸੀ ਵੀਜ਼ਾ ਹੈ। ਇਹ ਮਾਮਲੇ ਕਰਮਚਾਰੀਆਂ ਨੂੰ ਅਮਰੀਕਾ ਵਿਚ 6 ਸਾਲ ਕੰਮ ਕਰਨ ਲਈ ਜਾਰੀ ਕੀਤਾ ਜਾਂਦਾ ਹੈ। ਅਮਰੀਕਾ ਵਿਚ ਕੰਪਨੀਆਂ ਨੂੰ ਇਹ ਵੀਜ਼ਾ ਅਜਿਹੇ ਕੁਸ਼ਲ ਵਰਕਰਾਂ ਨੂੰ ਰੱਖਣ ਲਈ ਦਿੱਤਾ ਜਾਂਦਾ ਹੈ ਜਿਹਨਾਂ ਦੀ ਅਮਰੀਕਾ ਵਿਚ ਕਮੀ ਹੁੰਦੀ ਹੈ। ਇਸ ਵੀਜ਼ਾ ਲਈ ਕੁਝ ਸ਼ਰਤਾਂ ਵੀ ਹਨ। ਜਿਵੇਂ ਇਸ ਨੂੰ ਹਾਸਲ ਕਰਨ ਵਾਲੇ ਵਿਅਕਤੀ ਨੂੰ ਗ੍ਰੈਜੁਏਟ ਹੋਣ ਨਾਲ ਕਿਸੇ ਇਕ ਖੇਤਰ ਵਿਚ ਵਿਸ਼ੇਸ਼ ਯੋਗਤਾ ਹਾਸਲ ਹੋਣੀ ਚਾਹੀਦੀ ਹੈ। ਨਾਲ ਹੀ ਇਸ ਨੂੰ ਪਾਉਣ ਵਾਲੇ ਕਰਮਚਾਰੀ ਦੀ ਤਨਖਾਹ ਘੱਟੋ-ਘੱਟ 60 ਹਜ਼ਾਰ ਡਾਲਰ ਮਤਲਬ 40 ਲੱਖ ਰੁਪਏ ਸਾਲਾਨਾ ਹੋਣੀ ਲਾਜ਼ਮੀ ਹੈ।

 

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This