Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ
Political

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

Email :

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤੀ ਸਾਲ 2026-27 ਵਿੱਚ ਸਿੱਖਿਆ ਖੇਤਰ ਲਈ 19.279 ਕਰੋੜ ਰੁਪਏ ਦੇ ਬਜਟ ਉਪਬੰਧ ਦੀ ਤਜਵੀਜ਼ ਕੀਤੀ ਗਈ ਹੈ, ਜੋ ਵਿੱਤੀ ਸਾਲ 2025-26 ਤੋਂ 7% ਵੱਧ ਹੈ।

ਕਲਾਸਰੂਮ ਸਿੱਖਿਆ ਦੇ ਨਤੀਜਿਆਂ ਵਿਚ ਪੰਜਾਬ ਦੇਸ਼ ਭਰ ਵਿਚ ਪਹਿਲੇ ਸਥਾਨ ‘ਤੇ ਹੈ ਤੇ ਕੇਰਲਾ ਵਰਗੇ ਰਾਜਾਂ ਨੂੰ ਵੀ ਪਛਾੜ ਦਿੱਤਾ ਹੈ। ਸਿੱਖਿਆ ਇਨਕਲਾਬ 2.0 ਦੇ ਤਹਿਤ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਅਗਲੇ ਛੇ ਸਾਲਾਂ ਵਿਚ ₹3,500 ਕਰੋੜ ਖਰਚ ਕੀਤੇ ਜਾਣਗੇ। ਸ੍ਰੀ ਆਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 30,000 ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 99% ਸਕੂਲਾਂ ਵਿਚ ਚਾਰਦੀਵਾਰੀ ਹੈ। 10,000 ਤੋਂ ਵੱਧ ਪਖਾਨੇ ਬਣਾਏ ਗਏ ਹਨ। ਇਹ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ ਕਿ ਕੋਈ ਬੱਚਾ ਫਰਸ਼ ‘ਤੇ ਨਾ ਪੜ੍ਹੇ।

Leave a Reply

Your email address will not be published. Required fields are marked *

Related Posts