ਚੰਡੀਗੜ੍ਹ,7 ਫਰਵਰੀ (ਸਕਾਈ ਨਿਊਜ਼ ਬਿਊਰੋ)
ਤੰਦਰੁਸਤ ਸਿਹਤ ਲਈ ਜੇਕਰ ਤੁਸੀਂ ਫਲ ਖਾਂਦੇ ਹੋ ਤਾਂ ਤੁਹਾਨੂੰ ਬਹੁਤ ਫਾਇਦੇ ਮਿਲਦੇ ਹਨ।ਮੌਸਮ ਦੇ ਹਿਸਾਬ ਨਾਲ ਫਲਾਂ ਦਾ ਸੁਆਦ ਵੀ ਬਦਲਦਾ ਹੀ ਰਹਿੰਦਾ ਹੈ।ਬੇਰ ਜੋ ਕਿ ਇੱਕ ਮੌਸਮੀ ਫਲ ਹੈ।ਇਸ ਨੂੰ ਚੀਨੀ ਖ਼ਜ਼ੂਰ ਵੀ ਕਿਹਾ ਜਾਂਦਾ ਹੈ।ਚੀਨ ‘ਚ ਇਸ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਬੇਰ ‘ਚ ਬਹੁਤ ਘੱਟ ਮਾਤਰਾ ‘ਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਬੇਰ ’ਚ ਮੈਗਨੀਸ਼ਿਅਮ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਪੋਸ਼ਕ ਤੱਤ, ਵਿਟਾਮਿਨ ਅਤੇ ਲਵਣ ਪਾਏ ਜਾਂਦੇ ਹਨ। ਇਨ੍ਹਾਂ ਪੋਸ਼ਕ ਤੱਤਾਂ ਨਾਲ ਹੀ ਬੇਰ ਐਂਟੀਆਕਸੀਡੈਂਟ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਸਾਡੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਬੇਰ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਸਰੀਰ ’ਚ ਰੋਗਾਂ ਤੋਂ ਲੜਨ ਦੀ ਸਮਰੱਥਾ ਵਧਦੀ ਹੈ। ਬੇਰ ਖਾਣ ਨਾਲ ਵਾਰ-ਵਾਰ ਪਿਆਸ ਨਹੀਂ ਲਗਦੀ।
1. ਕਬਜ਼ ਦੀ ਸਮੱਸਿਆ ਦੂਰ ਕਰੇ
ਜੇ ਤੁਸੀਂ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹੋ ਤਾਂ ਬੇਰ ਤੁਹਾਨੂੰ ਫ਼ਾਇਦਾ ਪਹੁੰਚਾ ਸਕਦੇ ਹਨ। ਬੇਰ ਖਾਣ ਨਾਲ ਪਾਚਨ ਕਿਿਰਆ ਠੀਕ ਰਹਿੰਦੀ ਹੈ, ਜਿਸ ਨਾਲ ਤੁਹਾਨੂੰ ਕਬਜ਼ ਨਹੀਂ ਹੁੰਦੀl
2. ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ
ਬੇਰ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਅਤੇ ਫਾਸਫੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
3.ਖ਼ੁਸ਼ਕੀ ਅਤੇ ਥਕਾਵਟ
ਬੇਰ ’ਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਬੀ ਕਾੰਪਲੇਕਸ ਪ੍ਰਚੁਰ ਮਾਤਰਾ ’ਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਆਦਿ ਦੂਰ ਹੁੰਦੀ ਹੈ।
4.ਖੰਘ ਅਤੇ ਬੁਖ਼ਾਰ
ਤਾਜ਼ੇ ਬੇਰ ’ਚ ਐਂਟੀ-ਆਕਸੈਡੇਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਕਾਫ਼ੀ ਮਾਤਰਾ ’ਚ ਪਾਏ ਜਾਂਦੇ ਹਨ। ਇਸ ਦਾ ਜੂਸ ਪੀਣ ਨਾਲ ਖੰਘ ਅਤੇ ਬੁਖ਼ਾਰ ਨੂੰ ਆਰਾਮ ਮਿਲਦਾ ਹੈ।
5. ਕੈਂਸਰ ਤੋਂ ਬਚਾਏ
ਰਸੀਲੇ ਬੇਰ ‘ਚ ਕੈਂਸਰ ਕੋਸ਼ੀਕਾਵਾਂ ਨੂੰ ਪਨਪਨ ਤੋਂ ਰੋਕਣ ਦੇ ਗੁਣ ਮੌਜੂਦ ਹੁੰਦੇ ਹਨ। ਬੇਰ ਖਾਣ ਨਾਲ ਕੈਂਸਰ ਤੋਂ ਬਚਾਅ ਕੀਤਾ ਜਾ ਸਕਦਾ ਹੈ।
6.ਭਾਰ ਘੱਟ ਕਰੇ
ਜੇ ਤੁਸੀਂ ਭਾਰ ਘੱਟ ਕਰਨ ਦੇ ਉਪਾਅ ਖੋਜ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾਂ ਵਿਕਲਪ ਹੈ। ਬੇਰ ‘ਚ ਕੈਲੋਰੀ ਨਾ ਦੇ ਬਰਾਬਰ ਪਾਈ ਜਾਂਦੀ ਹੈ, ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ।
7. ਲਿਵਰ ਨੂੰ ਠੀਕ ਰੱਖੇ
ਬੇਰ ਐਂਟੀਆਕਸੀਡੈਂਟ ਦਾ ਖਜ਼ਾਨਾ ਹੈ। ਲਿਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਬੇਰ ਦਾ ਸੇਵਨ ਕਰਦਾ ਬੇਹੱਦ ਫਾਇਦੇਮੰਦ ਹੁੰਦਾ ਹੈ।