ਸਿਹਤ ਲਈ ਬਹੁਤ ਫ਼ਾਇਦੇਮੰਦ ਹਨ ਭੁੱਜੇ ਛੋਲੇ

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

ਚੰਡੀਗੜ੍ਹ,9 ਫਰਵਰੀ (ਸਕਾਈ ਨਿਊਜ਼ ਬਿਊਰੋ)

 ਭੁੱਜੇ ਛੋਲਿਆਂ ਵਿਚ ਫ਼ਾਈਬਰ ਜ਼ਿਆਦਾ ਅਤੇ ਕੈਲੋਰੀ ਘੱਟ ਮਾਤਰਾ ਵਿਚ ਹੁੰਦੀ ਹੈ। ਅਜਿਹੇ ਚ ਭੁੱਜੇ ਛੋਲੇ ਸਰੀਰ ਵਿਚ ਗਲੂਕੋਜ਼ ਦੀ ਮਾਤਰਾ ਨੂੰ ਸੋਖ ਕੇ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਫ਼ਾਇਦੇਮੰਦ ਹੁੰਦੇ ਹਨ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਰੋਜ਼ਾਨਾ ਡਾਈਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

Roasted chickpeas

 ਭੁੱਜੇ ਛੋਲਿਆਂ ਵਿਚ ਆਇਰਨ ਹੋਣ ਨਾਲ ਖ਼ੂਨ ਦੀ ਮਾਤਰਾ ਵਧਣ ਵਿਚ ਮਦਦ ਮਿਲਦੀ ਹੈ। ਅਜਿਹੇ ਵਿਚ ਅਨੀਮੀਆ ਦੇ ਮਰੀਜ਼ਾਂ ਨੂੰ ਇਸ ਨੂੰ ਅਪਣੀ ਡਾਈਟ ਵਿਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਭੁੱਜੇ ਛੋਲਿਆਂ ਚ ਕੈਲੋਰੀ ਘੱਟ ਅਤੇ ਫ਼ਾਈਬਰ ਜ਼ਿਆਦਾ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਸਿਰਫ਼ 46-50 ਕੈਲੋਰੀ ਮਿਲਦੀ ਹੈ। ਨਾਲ ਹੀ ਇਸ ਦੇ ਸੇਵਨ ਨਾਲ ਪੇਟ ਲੰਮੇ ਸਮੇਂ ਤਕ ਭਰਿਆ ਰਹਿੰਦਾ ਹੈ। ਅਜਿਹੇ ਵਿਚ ਜ਼ਿਆਦਾ ਭੋਜਨ ਖਾਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਤੁਸੀਂ ਇਸ ਨੂੰ ਸਨੈਕਸ ਦੇ ਰੂਪ ਵਿਚ ਖਾ ਸਕਦੇ ਹੋ।

BP

 

ਭੁੱਜੇ ਛੋਲਿਆਂ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿਚ ਵੀ ਮਦਦ ਮਿਲਦੀ ਹੈ। ਇਹ ਸਰੀਰ ਵਿਚ ਬਲੱਡ ਸਰਕੂਲੇਸ਼ਨ ਕਰਨ ਚ ਸਹਾਇਤਾ ਕਰਦਾ ਹੈ। ਅਜਿਹੇ ਵਿਚ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿਣ ਨਾਲ ਦਿਲ ਦੀਆਂ ਜੁੜੀਆਂ ਪ੍ਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ। ਭੁੱਜੇ ਛੋਲੇ ਪ੍ਰੋਟੀਨ, ਨਮੀ, ਕੈਲਸ਼ੀਅਮ, ਆਇਰਨ, ਵਿਟਾਮਿਨ, ਫ਼ਾਈਬਰ ਆਦਿ ਪੋਸ਼ਕ ਤੱਤ ਹੁੰਦੇ ਹਨ। ਅਜਿਹੇ ਵਿਚ ਰੋਜ਼ਾਨਾ ਦੋ ਮੁੱਠੀ ਭੁੱਜੇ ਛੋਲੇ ਖਾਣ ਨਾਲ ਸੁਸਤੀ ਦੂਰ ਹੋ ਕੇ ਐਨਰਜੀ ਭਰਪੂਰ ਹੁੰਦੀ ਹੈ। ਨਾਲ ਹੀ ਇਸ ਨਾਲ ਸਰੀਰ ਵਿਚ ਗਰਮਾਹਟ ਦਾ ਅਹਿਸਾਸ ਹੁੰਦਾ ਹੈ।

 ਅੱਜਕਲ ਖਾਣ-ਪੀਣ ਦੇ ਚਲਦੇ ਲੋਕਾਂ ਨੂੰ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿਚ ਭੁੱਜੇ ਛੋਲਿਆਂ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕਬਜ਼ ਦੀ ਪ੍ਰੇਸ਼ਾਨੀ ਘੱਟ ਹੋਣ ਦੇ ਨਾਲ ਪਾਚਨ ਤੰਤਰ ਵਿਚ ਸੁਧਾਰ ਆਉਂਦਾ ਹੈ।

ਇਮਾਰਤ ਡਿੱਗਣ ਕਾਰਣ ਇਲਾਕੇ ‘ਚ ਵਾਪਰਿਆ ਵੱਡਾ ਹਾਦਸਾ,3 ਲੋਕਾਂ ਦੀ ਹਾਲਤ ਗੰਭੀਰ

 ਅਜਿਹੇ ਵਿਚ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਸੁਣਨ ਵਿਚ ਥੋੜ੍ਹਾ ਅਜੀਬ ਲੱਗੇਗਾ ਪਰ ਭੁੱਜੇ ਛੋਲੇ ਖਾਣ ਨਾਲ ਕਮਰ ਦਰਦ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਵਿਚ ਪ੍ਰੋਟੀਨ ਦੀ ਸਹੀ ਮਾਤਰਾ ਹੋਣ ਨਾਲ ਕਮਰ ਦਰਦ ਤੋਂ ਰਾਹਤ ਮਿਲਣ ਨਾਲ ਕਮਜ਼ੋਰੀ ਨੂੰ ਦੂਰ ਕਰਨ ਵਿਚ ਮਦਦ ਮਿਲਦੀ ਹੈ। 

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This