ਰੂਸ( ਸਕਾਈ ਨਿਊਜ਼ ਪੰਜਾਬ)7 ਮਾਰਚ 2020
ਰੂਸ ਅਤੇ ਯੂਕਰੇਨ ਵਿਚਕਾਰ ਲੰਬੇ ਸਮੇਂ ਤੋਂ ਜੰਗ ਜਾਰੀ ਹੈ | ਰੂਸ ਨੇ ਸੋਮਵਾਰ ਨੂੰ ਕੁਝ ਘੰਟਿਆਂ ਲਈ ਪੂਰੇ ਯੂਕਰੇਨ ਦੇ ਦੋ ਸ਼ਹਿਰਾ ਵਿੱਚ ਜੰਗਬੰਦੀ ਦਾ ਐਲਾਨ ਕੀਤਾ ਸੀ। ਸਪੁਟਨਿਕ ਦੀ ਰਿਪੋਰਟ ਮੁਤਾਬਕ ਇਹ ਜੰਗਬੰਦੀ 12.30 ਵਜੇ ਸ਼ੁਰੂ ਹੋਈ ਸੀ। ਇਹ ਜੰਗਬੰਦੀ ਫਸੇ ਲੋਕਾਂ ਨੂੰ ਕੱਢਣ ਕੀਤੀ ਗਈ ਸੀ |
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੀ ਅਪੀਲ ‘ਤੇ ਰੂਸ ਨੇ ਜੰਗਬੰਦੀ ਦਾ ਐਲਾਨ ਕੀਤਾ ਸੀ|
ਇੱਕ ਵਾਰ ਫਿਰ ਰੂਸ ਨੇ ਯੂਕਰੇਨ ਵਿੱਚ ਜੰਗਬੰਦੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦੋ ਸ਼ਹਿਰਾਂ ਵਿੱਚ 6 ਘੰਟੇ ਲਈ ਜੰਗਬੰਦੀ ਕੀਤੀ ਗਈ ਸੀ। ਇਸ ਦੌਰਾਨ ਭਾਰਤੀ ਨਾਗਰਿਕਾਂ ਨੂੰ ਉੱਥੋਂ ਜਾਣ ਦਾ ਰਸਤਾ ਦਿੱਤਾ ਗਿਆ।
ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਰੂਸ ਨੇ ਯੂਕਰੇਨ ਦੇ ਸ਼ਹਿਰ ਖਾਰਕਿਵ ਵਿੱਚ ਰਿਹਾਇਸ਼ੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਲੋਕਾਂ ਨੂੰ ਪਹਿਲਾਂ ਹੀ ਬੰਕਰਾਂ ਸਮੇਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਸਲਾਹ ਦਿੱਤੀ ਗਈ ਸੀ ਪਰ ਫਿਰ ਵੀ ਕੁਝ ਲੋਕਾਂ ਦੇ ਉਥੇ ਫਸੇ ਹੋਣ ਦਾ ਖਦਸ਼ਾ ਹੈ।
ਦੂਜੇ ਪਾਸੇ ਯੂਕਰੇਨ ਨੇ ਰੂਸ ਦੇ ਕਈ ਟੈਂਕਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ।