ਕੈਨੇਡਾ ਦੇ ਸਿੱਖ ਮੰਤਰੀ ਨੇ ਅਚਾਨਕ ਦਿੱਤਾ ਅਸਤੀਫਾ

Must Read

ਪੱਠੇ ਲੈਣ ਗਏ ਕਿਸਾਨ ਦਾ ਖੇਤਾਂ ‘ਚ ਕਤਲ

ਜਲੰਧਰ ,19 ਜਨਵਰੀ (ਸਕਾਈ ਨਿਊਜ਼ ਬਿਊਰੋ) ਐਸ.ਐਸ.ਪੀ. ਜਲੰਧਰ ਦਿਹਾਤੀ ਦੇ ਖੇਤਰਾਂ 'ਚ ਕਤਲਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ...

ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ

ਚੰਡੀਗੜ੍ਹ,19 ਜਨਵਰੀ(ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁ: ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਗਿਆ।।

ਸ੍ਰੀ ਖਡੂਰ ਸਾਹਿਬ,19 ਜਨਵਰੀ (ਸਕਾਈ ਨਿਊਜ਼ ਬਿਊਰੋ) ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ...

ਟੋਰਾਂਟੋ,13 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤੀ-ਕੈਨੇਡੀਅਨ ਸਿੱਖ ਮੰਤਰੀ ਨਵਦੀਪ ਬੈਂਸ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। 43 ਸਾਲਾ ਨਵਦੀਪ ਬੈਂਸ ਨਵੀਨਤਾ, ਵਿਿਗਆਨ ਅਤੇ ਉਦਯੋਗ ਮੰਤਰੀ ਸਨ। ਉਨ੍ਹਾਂ ਦੇ ਅਸਤੀਫ਼ੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਸਾਬਕਾ ਪੁਲਾੜ ਯਾਤਰੀ ਮਾਰਕ ਗਾਰਨੇਉ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਹੈ। ਕੈਬਨਿਟ ਵਿਚ ਹੋਏ ਬਦਲਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਟਰੂਡੋ ਨੇ ਟਵਿੱਟਰ ‘ਤੇ ਕਿਹਾ, “ਨਵਦੀਪ ਬੈਂਸ ਨੇ ਘੋਸ਼ਣਾ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾਉਣ ਲਈ ਨਵੀਨਤਾ, ਵਿਿਗਆਨ ਅਤੇ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।” ਉਨ੍ਹਾਂ ਦੇ ਐਲਾਨ ਕਾਰਨ ਖਾਲੀ ਥਾਂ ਨੂੰ ਭਰਨ ਲਈ, ਅਸੀਂ ਕੈਨੇਡੀਅਨ ਮੰਤਰੀ ਮੰਡਲ ਵਿੱਚ ਕੁਝ ਤਬਦੀਲੀਆਂ ਕਰਨ ਦਾ ਐਲਾਨ ਕਰ ਰਹੇ ਹਾਂ।

Canada's Sikh minister resigns

ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਲੋਹੜੀ ਵਾਲੇ ਦਿਨ ਦੇਖੋ ਕਿਵੇਂ ਕੱਢੀ ਸਰਕਾਰ ‘ਤੇ ਭੜਾਸ

ਦੱਸਣਯੋਗ ਹੈ ਕਿ ਬੈਂਸ ਨੇ 2013 ਵਿੱਚ ਟਰੂਡੋ ਦੀ ਅਗਵਾਈ ਹਾਸਲ ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਸੀ।ਇਸ ਸੰਬੰਧੀ 43 ਸਾਲਾ ਬੈਂਸ ਨੇ ਮੰਗਲਵਾਰ ਨੂੰ ਇੱਕ ਵੀਡੀਓ ਬਿਆਨ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾਉਣ ਲਈ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ। ਉਨ੍ਹਾਂ ਦੇ ਅਗਲੀਆਂ ਚੋਣਾਂ ਲੜਨ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਬੈਂਸ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਦੌਰਾਨ ਪ੍ਰਚਾਰ ਮੁਹਿੰਮ ਵਿੱਚ ਭੂਮਿਕਾ ਨਿਭਾਉਣਗੇ

Canada: Justin Trudeau Shuffles Cabinet After Indian-Origin Minister  Navdeep Bains Quits

ਦੱਸਣਯੋਗ ਹੈ ਕਿ ਬੈਂਸ ਉਨ੍ਹਾਂ ਚਾਰ ਸਿੱਖਾਂ ਵਿਚੋਂ ਇਕ ਸਨ ਜਿਨ੍ਹਾਂ ਨੂੰ ਟਰੂਡੋ ਨੇ 2015 ਵਿਚ ਕੈਬਨਿਟ ਮੰਤਰੀ ਨਿਯੁਕਤ ਕੀਤਾ ਸੀ। ਟਰੂਡੋ ਦੇ ਮੰਤਰੀ ਮੰਡਲ ਵਿੱਚ ਹੁਣ ਸਿਰਫ ਦੋ ਸਿੱਖ ਮੰਤਰੀ ਹਨ। ਸਾਬਕਾ ਪੁਲਾੜ ਯਾਤਰੀ ਅਤੇ ਟ੍ਰਾਂਸਪੋਰਟ ਮੰਤਰੀ ਮਾਰਕ ਗਾਰਨੇਉ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਫਰੈਂਕਵਾ ਫਿਿਲਪ ਚੈਂਪੇਜ ਨੂੰ ਨਵੀਨਤਾ, ਵਿਿਗਆਨ ਅਤੇ ਉਦਯੋਗ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹੁਣ ਟਰੂਡੋ ਦੇ ਮੰਤਰੀਮੰਡਲ ਵਿੱਚ ਦੋ ਸਿੱਖ ਮੰਤਰੀ ਰਹਿ ਗਏ ਹਨ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਮੰਤਰੀ ਮੰਡਲ ਵਿੱਚ ਇੱਕ ਵੱਡੇ ਫੇਰਬਦਲ ਦੀ ਉਮੀਦ ਹੈ।

 

 

 

 

 

LEAVE A REPLY

Please enter your comment!
Please enter your name here

Latest News

ਪੱਠੇ ਲੈਣ ਗਏ ਕਿਸਾਨ ਦਾ ਖੇਤਾਂ ‘ਚ ਕਤਲ

ਜਲੰਧਰ ,19 ਜਨਵਰੀ (ਸਕਾਈ ਨਿਊਜ਼ ਬਿਊਰੋ) ਐਸ.ਐਸ.ਪੀ. ਜਲੰਧਰ ਦਿਹਾਤੀ ਦੇ ਖੇਤਰਾਂ 'ਚ ਕਤਲਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ...

ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ

ਚੰਡੀਗੜ੍ਹ,19 ਜਨਵਰੀ(ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ  ਕਰ ਰਹੇ ਹਨ। ਦਰਅਸਲ, ਪਿਛਲੇ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁ: ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਗਿਆ।।

ਸ੍ਰੀ ਖਡੂਰ ਸਾਹਿਬ,19 ਜਨਵਰੀ (ਸਕਾਈ ਨਿਊਜ਼ ਬਿਊਰੋ) ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ...

40 ਲੱਖ ਲੋਕਾਂ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ

ਗਲਾਸਗੋ/ਲੰਡਨ,19 ਜਨਵਰੀ (ਸਕਾਈ ਨਿਊਜ਼ ਬਿਊਰੋ) ਯੂ. ਕੇ. ਵਿਚ ਕੋਰੋਨਾ ਵਾਇਰਸ ਖ਼ਿਲਾਫ਼ ਚਲਾਈ ਗਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਜ਼ਿਆਦਾ ਲੋਕਾਂ ਨੂੰ ਸੁਰੱਖਿਆ ਦੇਣ ਦੇ ਮੰਤਵ ਨਾਲ...

GOI asks WhatsApp to withdraw its new privacy policy

Sky News Punjab Bureau,19 january Government of India has asked Whats App to withdraw the recent changes in the privacy police of the messaging app....

More Articles Like This