ਅਮਰੀਕਾ,21 ਜਨਵਰੀ (ਸਕਾਈ ਨਿਊਜ਼ ਬਿਊਰੋ)
ਹਾਂਲ ਹੀ ਦੇ ਵਿੱਚ ਜੋ ਬਾਇਡੇਨ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ ਜਿਵੇਂ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਾਰਜਕਾਲ ਖਤਮ ਹੋਇਆ ਤਾਂ ਚੀਨ ਨੇ ਬੁੱਧਵਾਰ ਨੂੰ ਟਰੰਪ ਪ੍ਰਸ਼ਾਸਨ ਦੇ 28 ਸਾਬਕਾ ਅਧਿਕਾਰੀਆਂ ਖਿਲਾਫ਼ ਪਾਬੰਦੀ ਲਗਾ ਦਿੱਤੀ ਹੈ । ਰਾਸ਼ਟਰਪਤੀ ਜੋ ਬਾਇਡੇਨ ਦੇ ਸਹੁੰ ਚੁੱਕਣ ਤੋਂ ਕੁਝ ਦੇਰ ਬਾਅਦ ਹੀ ਚੀਨ ਨੇ ਟਰੰਪ ਪ੍ਰਸ਼ਾਸਨ ਵਿੱਚ ਵਿਦੇਸ਼ ਮੰਤਰੀ ਰਹੇ ਮਾਈਕ ਪੋਂਪੀਓ, ਰਾਸ਼ਟਰੀ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨ ਅਤੇ ਸੰਯੁਕਤ ਰਾਸ਼ਟਰ ਵਿੱਚ ਰਾਜਦੂਤ ਕੇਲੀ ਕ੍ਰਾਫਟ ’ਤੇ ਯਾਤਰਾ ਅਤੇ ਕਾਰੋਬਾਰੀ ਲੈਣ-ਦੇਣ ’ਤੇ ਪਾਬੰਦੀ ਲਗਾ ਦਿੱਤੀ।
ਦਰਅਸਲ, ਟਰੰਪ ਪ੍ਰਸ਼ਾਸਨ ਵਿੱਚ ਆਰਥਿਕ ਸਲਾਹਕਾਰ ਰਹੇ ਪੀਟਰ ਨਵਾਰੂ, ਏਸ਼ੀਆ ਦੇ ਲਈ ਚੋਟੀ ਡਿਪਲੋਮੈਟ ਡੇਵਿਡ ਸਿਟਲਵੇਲ, ਸਿਹਤ ਅਤੇ ਮਨੁੱਖੀ ਸੇਵਾ ਮੰਤਰੀ ਅਲੈਕਸ ਅਜ਼ਰ ਦੇ ਨਾਲ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਅਤੇ ਰਣਨੀਤੀਕਾਰ ਸਟੀਫਨ ਬੈਨਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ’ਤੇ ਲਗਾਈ ਗਈ ਇਹ ਪਾਬੰਦੀ ਇਸ ਗੱਲ ਦੀ ਪ੍ਰਤੀਕ ਹੈ ਜੋ ਚੀਨ ਦੇ ਸਖਤ ਰੁਖ ਨੂੰ ਜ਼ਾਹਿਰ ਕਰਦੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਦੱਖਣੀ ਚੀਨ ਸਾਗਰ ਵਿੱਚ ਚੀਨ ਦੀ ਵੱਧ ਰਹੀ ਹਮਲੇ ਦੀ ਨੀਤੀ ਨੂੰ ਲੈ ਕੇ ਨਵੀਂ ਪਾਬੰਦੀਆਂ ਲਗਾਈਆਂ ਗਈਆਂ ਸਨ। ਇਹ ਪਾਬੰਦੀਆਂ ਆਉਣ ਵਾਲੇ ਰਾਸ਼ਟਰਪਤੀ ਜੋ ਬਾਇਡੇਨ ਦੀ ਚੀਨ ਨਾਲ ਕੂਟਨੀਤੀ ਨੂੰ ਹੋਰ ਗੁੰਝਲਦਾਰ ਕਰ ਸਕਦੀਆਂ ਹਨ। ਟਰੰਪ ਪ੍ਰਸ਼ਾਸਨ ਨੇ ਆਪਣੇ ਸ਼ਾਸਨ ਦੇ ਆਖਰੀ ਦਿਨਾਂ ਵਿੱਚ ਬਹੁਤ ਸਾਰੇ ਚੀਨੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਯਾਤਰਾ ਪਾਬੰਦੀਆਂ ਲਗਾਈਆਂ ਸਨ।
ਲਗਾਤਾਰ ਦੂਜੇ ਦਿਨ ਹੋਇਆ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ,ਜਾਣੋ ਕੀਮਤ