26 ਜਨਵਰੀ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਆਈ ਮੰਦਭਾਗੀ ਖ਼ਬਰ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...
ਜਲਾਲਾਬਾਦ, 25 ਜਨਵਰੀ (ਸਕਾਈ ਨਿਊਜ਼ ਬਿਊਰੋ)
ਜਲਾਲਾਬਾਦ ਦੇ ਮਾਹਮੂ ਜੋਈਆ  ਟੋਲ ਪਲਾਜ਼ਾ ਤੇ  ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ  ਜ਼ਿਕਰਯੋਗ ਹੈ ਕਿ ਕਿਸਾਨ ਸਰੈਣ ਚੰਦ ਦੀ ਮੌਤ ਇਸ ਜਗ੍ਹਾ ਤੇ ਤੀਸਰੀ ਮੌਤ ਹੈ ਇਸ ਤੋਂ ਪਹਿਲਾਂ ਵੀ ਦੋ ਕਿਸਾਨਾਂ ਦੀ ਇਸ ਟੋਲ ਪਲਾਜ਼ਾ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ
ਮ੍ਰਿਤਕ ਕਿਸਾਨ ਦੀ ਉਮਰ ਪਚੱਤਰ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜੋ ਕਿ ਇਕ ਛੋਟਾ ਕਿਸਾਨ ਸੀ ਅਤੇ ਜਦ ਤੋਂ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਈ ਹੈ ਉਦੋਂ ਤੋਂ ਹੀ ਲਗਾਤਾਰ ਆਪਣੇ ਕਿਸਾਨ ਸਾਥੀਆਂ ਦੀ ਸੇਵਾ ਵਿਚ ਲੰਗਰ ਪਾਣੀ ਦਾ ਇੰਤਜ਼ਾਮ ਕਰਦਾ ਸੀ ਬੀਤੀ ਸ਼ਾਮ ਅਚਾਨਕ ਸਰੈਣ ਚੰਦ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ  ਉਸ ਨੂੰ ਡਾਕਟਰੀ ਸਹਾਇਤਾ ਲਈ ਜਲਾਲਾਬਾਦ ਲਿਜਾਇਆ ਗਿਆ ਪਰ ਰਸਤੇ ਵਿਚ ਉਸ ਦੀ ਮੌਤ ਹੋ ਗਈ
PunjabKesari
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਆਗੂ ਜੋਗਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤਕ ਮਾਹਮੂਜੋਈਆ ਟੋਲ ਪਲਾਜ਼ਾ ਤੇ ਏ ਤੀਸਰੇ ਕਿਸਾਨ ਦੀ ਮੌਤ ਹੈ  ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ
PunjabKesari
ਕਿ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ  ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਗੁਜ਼ਰ ਬਸਰ ਲਈ ਪਰਿਵਾਰ ਨੂੰ ਨੌਕਰੀ ਦਿੱਤੀ ਜਾਏਗੀ ਪਰ ਦੂਸਰੇ ਪਾਸੇ ਪਿਛਲੇ ਦਿਨੀਂ ਇਸੇ ਟੋਲ ਪਲਾਜ਼ਾ ਤੇ ਸ਼ਹੀਦ ਹੋਏ ਕਿਸਾਨ ਕਸ਼ਮੀਰ ਲਾਲ ਦੇ ਪਰਿਵਾਰ ਨੂੰ ਕਿਸੇ ਤਰ੍ਹਾਂ ਦਾ ਵੀ ਮੁਆਵਜ਼ਾ ਜਾਂ ਨੌਕਰੀ ਨਹੀਂ ਦਿੱਤੀ ਗਈ ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਕਸ਼ਮੀਰ ਲਾਲ ਅਤੇ  ਸਰੈਣ ਚੰਦ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ
ਫ਼ਿਲਹਾਲ ਸੁਰੈਣ ਚੰਦ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਪੁਲੀਸ ਦੇ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਕਿਸਾਨ ਸੁਰੈਣ ਚੰਦ ਦੀ ਦੇਹ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This