ਜਲਾਲਾਬਾਦ(ਮੌਂਟੀ ਚੁੱਘ),5 ਮਾਰਚ
ਜਲਾਲਾਬਾਦ ਕਿਸਾਨ ਮੋਰਚੇ ਦੇ ਸੱਦੇ ’ਤੇ ਬਾਘਾਪੁਰਾਣਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ , ਮਜ਼ਦੂਰ, ਆੜ੍ਹਤੀ ਵਿਰੋਧੀ ਨੀਤੀਆਂ ਦੇ ਖ਼ਿਲਾਫ ਮਹਾ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੇ ਸਬੰਧ ’ਚ ਅੱਜ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੈ ਕਾਲੜਾ ਨੇ ਰੈਲੀ ਨੂੰ ਮਜਬੂਤ ਕਰਨ ਲਈ ਪਹਿਲਾਂ ਫ਼ਾਜ਼ਿਲਕਾ ਅਤੇ ਬਾਅਦ ਵਿੱਚ ਜਲਾਲਾਬਾਦ ਦੀ ਅਨਾਜ ਮੰਡੀ ਵਿਖੇ ਮੀਟਿੰਗ ਕੀਤੀl
ਇਹ ਖ਼ਬਰ ਵੀ ਪੜੋ: ਵਿਸਾਖੀ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਖੁਸ਼ਖ਼ਬਰੀ
ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ।ਇਸ ਮੌਕੇ ਵਿਜੈ ਕਾਲੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਸਰਕਾਰ ਜਿੱਥੇ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕੇਂਦਰ ਦੀ ਸਰਕਾਰ ਕਿਸਾਨੀ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਨਾਲ ਆੜ੍ਹਤੀਆਂ ਦੇ ਲਈ ਵੀ ਨਵੇਂ ਫਰਮਾਨ ਜਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਵਿਖੇ ਹੋਣ ਵਾਲੀ ਰੈਲੀ ’ਚ ਕੇਂਦਰ ਸਰਕਾਰ ਦੇ ਖ਼ਿਲਾਫ ਵੱਡਾ ਧਮਾਕਾ ਕੀਤਾ ਜਾਵੇਗਾl
ਇਹ ਖ਼ਬਰ ਵੀ ਪੜੋ: ਅਦਾਕਾਰਾ ਸ਼ਸ਼ੀਕਲਾ ਦਾ ਦਿਹਾਂਤ,ਫ਼ਿਲਮ ਇੰਡਸਟਰੀ ‘ਚ ਸੋਗ ਦੀ ਲਹਿਰ