ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਫਰਵਰੀ ਮਹੀਨੇ ਦੌਰਾਨ 40 ਫੀਸਦੀ ਵਾਧਾ : ਜਿੰਪਾ

Must Read

ਅਮਰੀਕਾ ‘ਚ ਸਿੱਖ ਜਥੇਬੰਦੀਆਂ ਵੱਲੋਂ ਰਾਜਾ ਵੜਿੰਗ ਦਾ ਵਿਰੋਧ , ਗੱਡੀ ਨੂੰ ਪਾਇਆ ਘੇਰਾ, ਵੇਖੋ ਮੌਕੇ ਦੀਆਂ ਤਸਵੀਰਾਂ

ਅਮਰੀਕਾ (ਬਿਊਰੋ ਰਿਪੋਟ), 5 ਜੂਨ 2023 ਅਮਰੀਕਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਸਿੱਖ ਜੱਥੇਬੰਦੀਆਂ ਵੱਲੋਂ ਪਾਇਆ ਗਿਆ,...

ਕਰੈਡਿਟ ਕਾਰਡ ਬਿੱਲ ਦੇ ਨਾਮ ਤੇ ਇੱਕ ਮੈਸੇਜ਼ ਰਾਹੀ ਹੀ 2 ਲੱਖ ਰੁਪਏ ਦੀ ਠੱਗੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ), 5 ਜੂਨ 2023 ਗਿੱਦੜਬਾਹਾ ਦੇ ਇੱਕ ਸਰਕਾਰੀ ਸੇਵਾ ਮੁਕਤ ਕਰਮਚਾਰੀ ਨਾਲ ਉਸ ਸਮੇਂ ਜੱਗੋਂ ਤੇਰ੍ਹਵੀ...

ਛੁੱਟੀ ਨਾ ਮਿਲਣ ‘ਤੇ ਫੌਜ ਦੇ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ

ਤਰਨਤਾਰਨ (ਰਿੰਪਲ ਗੋਲ੍ਹਣ), 5 ਜੂਨ 2023 ਬੀਤੀ ਰਾਤ ਬੀ.ਐੱਸ.ਐੱਫ ਦੀ 71 ਬਟਾਲੀਅਨ ਦੀ ਛਾਉਣੀ ਸੁਰਸਿੰਘ ਵਿਖੇ ਬੀ.ਐੱਸ.ਐੱਫ ਦੇ ਇੱਕ ਜਵਾਨ...

ਚੰਡੀਗੜ, 2 ਮਾਰਚ 2023

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ ਫਰਵਰੀ ਮਹੀਨੇ ਦੌਰਾਨ ਹੀ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਫਰਵਰੀ 2023 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਫਰਵਰੀ ਤੋਂ 28 ਫਰਵਰੀ 2023 ਤੱਕ ਖਜ਼ਾਨੇ ਵਿਚ 338 ਕਰੋੜ 99 ਲੱਖ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੇ ਫਰਵਰੀ ਮਹੀਨੇ ਨਾਲੋਂ ਇਹ ਆਮਦਨ 40 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2022 ਵਿਚ ਇਹ ਆਮਦਨ 241 ਕਰੋੜ 62 ਲੱਖ ਰੁਪਏ ਸੀ।

ਹੋਰ ਜ਼ਿਆਦਾ ਤਫ਼ਸੀਲ ਦਿੰਦਿਆਂ ਜਿੰਪਾ ਨੇ ਕਿਹਾ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਕੁੱਲ 19 ਫੀਸਦੀ ਵੱਧ ਆਮਦਨ ਦਰਜ ਕੀਤੀ ਗਈ ਹੈ। ਇਨ੍ਹਾਂ ਮਹੀਨਿਆਂ ਦੌਰਾਨ ਪਿਛਲੇ ਸਾਲ ਕੁੱਲ 2929.74 ਕਰੋੜ ਰੁਪਏ ਦੀ ਆਮਦਨ ਹੋਈ ਸੀ ਜਦਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਇਹੀ ਆਮਦਨ 3499.94 ਕਰੋੜ ਰਹੀ ਹੈ।

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਉਹ ਜਲਦ ਹੀ ਪੂਰੇ ਸੂਬੇ ਦੇ ਮਾਲ ਦਫ਼ਤਰਾਂ ਵਿਚ ਅਚਨਚੇਤੀ ਦੌਰੇ ਕਰਨਗੇ ਅਤੇ ਜੇਕਰ ਕੋਈ ਖਾਮੀ ਪਾਈ ਗਈ ਜਾਂ ਲੋਕਾਂ ਨੂੰ ਖੱਜਲ ਖੁਆਰ ਕਰਨ ਦੀਆਂ ਗੱਲਾਂ ਸਾਹਮਣੇ ਆਈਆਂ ਤਾਂ ਮੌਕੇ ਉੱਤੇ ਹੀ ਦੋਸ਼ੀਆਂ ਖਿਲਾਫ ਐਕਸ਼ਨ ਲਿਆ ਜਾਵੇਗਾ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ ਅਤੇ ਰਿਸ਼ਵਤਖੋਰੀ ਨੂੰ ਵੀ ਠੱਲ ਪਾਈ ਗਈ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਅਤੇ ਭ੍ਰਿਸ਼ਟਚਾਰ ਪੂਰੀ ਤਰ੍ਹਾਂ ਬੰਦ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

LEAVE A REPLY

Please enter your comment!
Please enter your name here

Latest News

ਅਮਰੀਕਾ ‘ਚ ਸਿੱਖ ਜਥੇਬੰਦੀਆਂ ਵੱਲੋਂ ਰਾਜਾ ਵੜਿੰਗ ਦਾ ਵਿਰੋਧ , ਗੱਡੀ ਨੂੰ ਪਾਇਆ ਘੇਰਾ, ਵੇਖੋ ਮੌਕੇ ਦੀਆਂ ਤਸਵੀਰਾਂ

ਅਮਰੀਕਾ (ਬਿਊਰੋ ਰਿਪੋਟ), 5 ਜੂਨ 2023 ਅਮਰੀਕਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਸਿੱਖ ਜੱਥੇਬੰਦੀਆਂ ਵੱਲੋਂ ਪਾਇਆ ਗਿਆ,...

ਕਰੈਡਿਟ ਕਾਰਡ ਬਿੱਲ ਦੇ ਨਾਮ ਤੇ ਇੱਕ ਮੈਸੇਜ਼ ਰਾਹੀ ਹੀ 2 ਲੱਖ ਰੁਪਏ ਦੀ ਠੱਗੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ), 5 ਜੂਨ 2023 ਗਿੱਦੜਬਾਹਾ ਦੇ ਇੱਕ ਸਰਕਾਰੀ ਸੇਵਾ ਮੁਕਤ ਕਰਮਚਾਰੀ ਨਾਲ ਉਸ ਸਮੇਂ ਜੱਗੋਂ ਤੇਰ੍ਹਵੀ ਹੋਈ ਜਦ ਉਸਦੇ ਖਾਤੇ ਚੋਂ...

ਛੁੱਟੀ ਨਾ ਮਿਲਣ ‘ਤੇ ਫੌਜ ਦੇ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ

ਤਰਨਤਾਰਨ (ਰਿੰਪਲ ਗੋਲ੍ਹਣ), 5 ਜੂਨ 2023 ਬੀਤੀ ਰਾਤ ਬੀ.ਐੱਸ.ਐੱਫ ਦੀ 71 ਬਟਾਲੀਅਨ ਦੀ ਛਾਉਣੀ ਸੁਰਸਿੰਘ ਵਿਖੇ ਬੀ.ਐੱਸ.ਐੱਫ ਦੇ ਇੱਕ ਜਵਾਨ ਵੱਲੋਂ ਸਰਕਾਰੀ ਰਾਇਫਲ ਨਾਲ ਆਪਣੇ...

ਸ਼ੂਗਰ ਕੰਟਰੋਲ ਨਹੀਂ ਹੋ ਰਹੀ? ਕਾਲੇ ਚੌਲ ਕਰ ਸਕਦੇ ਹਨ ਮਦਦ

ਮੋਹਾਲੀ (ਬਿਊਰੋ ਰਿਪੋਰਟ), 5 ਜੂਨ 2023 ਜ਼ਿਆਦਾਤਰ ਲੋਕ ਚਾਵਲ ਖਾਣਾ ਪਸੰਦ ਕਰਦੇ ਹਨ ਪਰ ਸਿਹਤ ਪ੍ਰਤੀ ਜਾਗਰੂਕਤਾ ਕਾਰਨ ਉਹ ਚੌਲ ਖਾਣ ਤੋਂ ਪਰਹੇਜ਼ ਕਰਦੇ ਹਨ।...

ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਰੇਲਵੇ ਦੀਆਂ ਨੌਕਰੀਆਂ ‘ਤੇ ਵਾਪਸ ਆਏ… ਕੀ ਉਹ ਅੰਦੋਲਨ ਤੋਂ ਪਿੱਛੇ ਹਟ ਗਏ? ਇਹ ਜਵਾਬ ਦਿੱਤਾ…

ਦਿੱਲੀ (ਬਿਊਰੋ ਰਿਪੋਰਟ), 5 ਜੂਨ 2023 ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਹੜਤਾਲ...

More Articles Like This