ਤਰਨਤਾਰਨ ( ਅਮਨਦੀਪ ਸਿੰਘ ਮਨਚੰਦਾ),27 ਜਨਵਰੀ 2023
ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਰਨ ਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਭਾਈ ਅਮ੍ਰਿਤਪਾਲ ਸਿੰਘ ਜੀ ਵੀ ਸ਼ਾਮਿਲ ਹੋਏ,
ਰੋਸ ਮਾਰਚ ਵਿੱਚ ਖਾਲਿਸਤਾਨ ਜਿੰਦਾਬਾਦ ਅਤੇ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ ਜਿੰਦਾਬਾਦ ਦੇ ਨਾਅਰੇ ਲਗਾਏ ਗਏ ਇਸ ਮੌਕੇ ਤੇ ਵੱਖ ਵੱਖ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਰਿਹਾ ਹੈl ਇਸੇ ਕਰਕੇ ਹੀ ਸਾਡੇ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ