ਦਿੱਲੀ(ਸਕਾਈ ਨਿਊਜ਼ ਪੰਜਾਬ),10 ਦਸੰਬਰ 2022
ਪੰਜਾਬ ਦੇ ਜ਼ਿਲ੍ਹਾਂ ਤਰਨਤਾਰਨ ਦੇ ਕਸਬਾ ਸਰਹਾਲੀ ਦੇ ਵਿੱਚ ਪੁਲਿਸ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਉੱਤੇ ਦਿੱਲੀ ਦੇ ਮੁੱਖ ਮੰਤਰੀ ਅਤੇ “ਆਪ” ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ।ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਹਨਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਵੱਡੇ ਪੱਧਰ ਦੇ ਗੈਂਗਸਟਰਾਂ ਨੂੰ ਫੜ੍ਹਿਆ ਗਿਆ ਹੈ।ਹੁਣ ਤੱਕ ਪੁਰਾਣੀਆਂ ਪਾਰਟੀਆਂ ਦੇ ਸਾਹਮਣੇ ਵੱਡੇ-ਵੱਡੇ ਕੰਮ ਕਰਨ ਵਾਲਿਆਂ ਨੂੰ ਫੜ੍ਹਿਆ ਗਿਆ ਹੈ।