ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 6 ਮਈ 2022
ਵੱਡੀ ਖ਼ਬਰ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੇ ਨਾਲ ਜੁੜੀ ਹੋਈ ਹੈ। ਪੁਲਿਸ ਵੱਲੋਂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਉਸ ਦੇ ਦਿੱਲੀ ਵਾਲੇ ਘਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਪੁਲਿਸ ਦੇ 50 ਦੇ ਕਰੀਬ ਜਵਾਨ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ: 2 ਸਾਲ ਬਾਅਦ ਖੁੱਲ੍ਹਿਆ ਕੇਦਾਰਨਾਥ ਧਾਮ, 10 ਕੁਇੰਟਲ ਫੁੱਲਾਂ ਨਾਲ ਸਜਾਇਆ…
ਪ੍ਰਾਪਤ ਜਾਣਕਾਰੀ ਮੁਤਾਬਿਕ ਮੁਹਾਲੀ ਪੁਲਿਸ ਵਲੋਂ ਉਸ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ। ਭਾਜਪਾ ਆਗੂਆਂ ਨੇ ਬੱਗਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ:ਇਕ ਮਹੀਨੇ ਤੋਂ ਨਹੀਂ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੇ…
ਜ਼ਿਕਰਯੋਗ ਹੈ ਕਿ ਇਸ ਗੱਲ ਦੀ ਜਾਣਕਾਰੀ ਬੱਗਾ ਦੇ ਨਜ਼ਦੀਕੀ ਭਾਜਪਾ ਸਾਥੀਆਂ ਨੇ ਟਵਿੱਟਰ ’ਤੇ ਟਵੀਟ ਕਰਕੇ ਦਿੱਤੀ ਹੈ।