ਨਿਊਜ਼ ਡੈਸਕ (ਸਕਾਈ ਨਿਊਜ਼ ਪੰਜਾਬ), 31 ਅਕਤੂਬਰ 2022
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਦੇ ਹਜ਼ਰਤਗੰਜ ‘ਚ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹ ਪੁਰਸ਼ ਭਾਰਤ ਰਤਨ ਸਰਦਾਰ ਵੱਲਭ ਭਾਈ ਪਟੇਲ ਜੋ ਕਿ ਏਕ ਭਾਰਤ ਸ਼੍ਰੇਸ਼ਠ ਭਾਰਤ ਦੇ ਪ੍ਰਤੀਕ ਸਨ, ਭਾਰਤ ਦੀ ਏਕਤਾ ਅਤੇ ਅਖੰਡਤਾ ਦੇ ਜੀਵਨ ਭਰ ਦੇ ਹਾਮੀ ਸਨ।
ਸਰਦਾਰ ਵੱਲਭ ਭਾਈ ਪਟੇਲ ਨੇ ਭਾਰਤ ਦੀਆਂ 565 ਰਿਆਸਤਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇੱਕ ਅਖੰਡ ਭਾਰਤ ਬਣਾਇਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਹ ਪੁਰਸ਼ ਨੂੰ ਸ਼ਰਧਾਂਜਲੀ ਵੀ ਦਿੱਤੀ।