ਫਰੀਦਕੋਟ (ਸਕਾਈ ਨਿਊਜ਼ ਪੰਜਾਬ), 10 ਨਵੰਬਰ 2022
ਅੱਜ ਸਵੇਰੇ ਫਰੀਦਕੋਟ ਦੇ ਵਿੱਚ ਕੋਟਕਪੁਰਾ ਨੇ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਬਾਇਕ ਸਵਾਰ 5 ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕੋਟਕਪੂਰਾ ਪਹੁੰਚੇ ਹਨ।ਉਹਨਾਂ ਨੇ ਵਾਪਰੀ ਇਸ ਘਟਨਾ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਵੀ ਕੀਤੀ। ਤੁਹਾਨੂੰ ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਸਮੇਤ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ ‘ਚ ਐੱਫ. ਆਈ. ਆਰ. ਨੰਬਰ 63 ‘ਚ ਨਾਮਜ਼ਦ ਸੀ। ਇਸ ਘਟਨਾ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਖ਼ਤੀ ਦਿਖਾਈ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਪੰਜਾਬ ਡੀ.ਜੀ.ਪੀ. ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ।