ਰੋਪੜ( ਮਨਪ੍ਰੀਤ ਚਾਹਲ), 1 ਸਤੰਬਰ 2023
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਨਾਲ ਹਲਕੇ ਦੇ ਸਰਪੰਚ ਲੈ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ਼੍ਰੀ ਚਮਕੌਰ ਸਾਹਿਬ ਨਤਮਸਤਕ ਹੋਏ ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ l
ਜੇਕਰ ਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਮੌਜੂਦਾ ਪੰਚਾਇਤਾਂ ਭੰਗ ਕਰਨ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਸਰਪੰਚਾਂ ਵੱਲੋਂ ਮਾਣਯੋਗ ਅਦਾਲਤ ਦਾ ਰੁਖ਼ ਕੀਤਾ ਗਿਆ ਸੀ ਅਤੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।
ਪਰ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਮਾਮਲੇ ਦੇ ਵਿੱਚ ਨੋਟੀਫਿਕੇਸ਼ਨ ਵਾਪਸ ਲੈਣ ਦੀ ਗੱਲ ਹੁਣ ਕਹੀ ਗਈ ਹੈ।