ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ )2 ਅਪ੍ਰੈਲ 2022
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਇਸ ਸਾਲ ਦਰਸਾ ਲਈ ਕਿਵਾੜ 22 ਮਈ ਨੂੰ ਖੁੱਲ੍ਹਣਗੇ। ਟਰੱਸਟ ਦੇ ਉਪ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਮੀਡੀਆ ਨੂੰ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਟਰੱਸਟੀਆਂ ਨੇ ਭਾਰਤੀ ਫ਼ੌਜ ਅਤੇ ਆਪਣੇ ਮੈਂਬਰਾਂ ਵੱਲੋਂ ਲਏ ਗਏ ਜਾਇਜ਼ੇ ਤੋਂ ਬਾਅਦ ਉੱਤਰਾਖੰਡ ਪ੍ਰਸ਼ਾਸਨ ਨਾਲ ਵਿਚਾਰ ਵਟਾਂਦਰਾ ਕਰ ਕੇ ਇਹ ਫ਼ੈਸਲਾ ਲਿਆ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 22 ਮਈ ਨੂੰ ਖੋਲ੍ਹੇ ਜਾਣਗੇ ਤਾਂ ਜੋ ਦੇਸ਼ ਵਿਦੇਸ਼ ਤੋਂ ਸੰਗਤਾਂ ਇੱਥੇ ਦਰਸ਼ਨ ਕਰ ਸਕਣ।