ਜੰਮੂ-ਕਸ਼ਮੀਰ( ਸਕਾਈ ਨਿਊਜ਼ ਪੰਜਾਬ), 4 ਅਕਤੂਬਰ 2022
ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਅਮਿਤ ਸ਼ਾਹ ਅੱਜ ਕਟੜਾ ‘ਚ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ‘ਚ ਪਹੁੰਚੇ ਹਨ।ਇੱਥੇ ਪਹੁੰਚ ਕੇ ਉਨ੍ਹਾਂ ਨੇ ਅਰਦਾਸ ਕੀਤੀ। ਗ੍ਰਹਿ ਮੰਤਰੀ ਬਣਨ ਤੋਂ ਬਾਅਦ ਅਮਿਤ ਸ਼ਾਹ ਪਹਿਲੀ ਵਾਰ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਏ ਹਨ।
ਅੱਜ ਜੰਮੂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇੱਥੇ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਤੋਂ ਬਾਅਦ ਉਹ ਰਾਜੌਰੀ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਨ ਜਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਅਮਿਤ ਸ਼ਾਹ ਅੱਜ ਸ਼ਾਮ ਨੂੰ ਸ਼੍ਰੀਨਗਰ ਪਹੁੰਚਣਗੇ। ਇੱਥੇ ਭਾਜਪਾ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਸ੍ਰੀਨਗਰ ਵਿੱਚ ਸ਼ਾਹ ਉਪ ਰਾਜਪਾਲ ਮਨੋਜ ਸਿਨਹਾ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਜੰਮੂ-ਕਸ਼ਮੀਰ ਅਤੇ ਕੇਂਦਰ ਦੀਆਂ ਪੁਲਿਸ, ਸੀਆਰਪੀਐਫ ਅਤੇ ਖੁਫੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।