ਗਾਂਧੀਨਗਰ(ਬਿਊਰੋ ਰਿਪੋਰਟ), 31 ਜਨਵਰੀ 2023
ਆਸਾਰਾਮ ਨੂੰ ਸਥਾਨਕ ਅਦਾਲਤ ਨੇ ਸੂਰਤ ਦੀ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਸਜ਼ਾ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਗਾਂਧੀਨਗਰ ਦੀ ਸਥਾਨਕ ਅਦਾਲਤ ਸੂਰਤ ਦੀ ਇਕ ਲੜਕੀ ਨਾਲ ਬਲਾਤਕਾਰ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਅਦਾਲਤ ਨੇ ਸੋਮਵਾਰ ਨੂੰ ਸੱਤ ਮੁਲਜ਼ਮਾਂ ਵਿੱਚੋਂ ਛੇ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ। ਇਸ ਦੇ ਨਾਲ ਹੀ ਆਸਾਰਾਮ ਨੂੰ ਇਸ ਮਾਮਲੇ ‘ਚ ਦੋਸ਼ੀ ਮੰਨਿਆ ਗਿਆ ਸੀ।
ਦੱਸ ਦੇਈਏ ਕਿ ਅਦਾਲਤ ਮੰਗਲਵਾਰ ਨੂੰ ਸਜ਼ਾ ਦਾ ਐਲਾਨ ਕਰੇਗੀ। ਆਸਾਰਾਮ ਨਾਬਾਲਿਗ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।