ਮੋਹਾਲੀ (ਬਿਓਰੋ ਰਿਪੋਰਟ), 1 ਮਾਰਚ 2023
ਮਾਰਚ ਦੇ ਪਹਿਲੇ ਦਿਨ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਮਹੀਨੇ ਦੇ ਪਹਿਲੇ ਦਿਨ ਹੀ 50 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਹੋਲੀ ਤੋਂ ਪਹਿਲਾਂ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ ਹੁਣ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2119.50 ਰੁਪਏ ‘ਚ ਮਿਲੇਗਾ।