ਨਿਊਜ਼ ਡੈਸਕ (ਸਕਾਈ ਨਿਊਜ਼ ਪੰਜਾਬ), 26 ਅਕਤੂਬਰ 2022
ਅੱਜ ਭੈਣ-ਭਰਾ ਦਾ ਪਵਿੱਤਰ ਤਿਉਹਾਰ ਭਾਈ ਦੂਜ ਮਨਾਇਆ ਜਾ ਰਿਹਾ ਹੈ ।ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਭਾਈ ਦੂਜ ਦੀ ਵਧਾਈ ਦਿੰਦੇ ਹੋਏ ਲਿਖਿਆ ਹੈ – ਭੈਣ-ਭਰਾ ਦਰਮਿਆਨ ਅਟੁੱਟ ਸਨੇਹ ਦੇ ਪ੍ਰਤੀਕ ਭਾਈ ਦੂਜ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ… ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸਮੁੱਚੇ ਸੰਸਾਰ ‘ਚ ਵੱਸਦੇ ਭੈਣਾਂ-ਭਰਾਵਾਂ ਦਾ ਪਿਆਰ ਦਿਨੋਂ ਦਿਨ ਹੋਰ ਗੂੜ੍ਹਾ ਹੋਵੇ…