ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 25 ਦਸੰਬਰ 2022
ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਲੱਗਣ ਵਾਲੀ ਸ਼ਹੀਦੀ ਸਭਾ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ‘ਤੇ ਸਤਿਕਾਰ ਭੇਂਟ ਕੀਤੀ।
ਇਸ ਮੌਕੇ ਉਨਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਾਹਿਬਜਾਦਿਆਂ ਦੀ ਕੁਰਬਾਨੀ ਸਮਾਜ ਲਈ ਇਕ ਪ੍ਰੇਰਨਾ ਸਰੋਤ ਹੈ।ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ ਹੈ।
ਭਾਰਤ ਜੋੜੋ ਯਾਤਰਾ ਦੇ ਸਬੰਧ ‘ਚ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਰਾਜਾ ਬੜਿੰਗ ਨੇ ਕਿਹਾ ਕਿ ਇਸ ਯਾਤਰਾ ਲੈ ਕੇ ਪਾਰਟੀ ਨੂੰ ਲੋਕਾਂ ਪਾਸੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਲੋਕਾਂ ‘ਚ ਉਤਸ਼ਾਹ ਹੈ। ਉਮੀਦ ਹੈ ਕਿ ਭਾਰਤ ਜੋੜੋ ਯਾਤਰਾ ਜੋ ਪੰਜਾਬ ਦੇ ਭਖਦੇ ਮਸਲਿਆ ਅਤੇ ਮੌਜੂਦਾ ਹਾਲਾਤਾਂ ਨੂੰ ਉਭਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਫ਼ਤਹਿਗੜ੍ਹ ਸਾਹਿਬ ਦੀਆਂ 5 ਸੜਕਾਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਚੌੜਾ ਕਰਨ ਬਾਰੇ ਕੀਤੇ ਐਲਾਨ ਸਬੰਧੀ ਪੁੱਛੇ ਜਾਣ ‘ਤੇ ਰਾਜਾ ਬੜਿੰਗ ਨੇ ਕਿਹਾ ਕਿ ਇਹ ਗੁਰੂ ਦਾ ਦਰ ਹੈ ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ, ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਆਪਣੇ ਵਾਅਦੇ ਨੂੰ ਜਰੂਰ ਪੂਰਾ ਕਰਨਗੇ।
ਇਸ ਮੌਕੇ ਸਟੇਟ ਮੀਡੀਆ ਕੁਆਰਡੀਨੇਟਰ ਐਰਨਦੀਪ ਸਿੰਘ ਮਾਵੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਬੜਿੰਗ ਦੇ ਆਉਣ ਨਾਲ ਵਰਕਰਾਂ ਨੂੰ ਭਾਰੀ ਬਲ ਮਿਲਿਆ ਹੈ ਜਿਸ ਨਾਲ ਕਾਂਗਰਸ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹੇਗੀ।