ਦਿੱਲੀ (ਸਕਾਈ ਨਿਊਜ਼ ਪੰਜਾਬ), 2 ਅਗਸਤ 2022
ਦੇਸ਼ ਦੇ ਕਈ ਰਾਜਾਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 5 ਅਗਸਤ ਤੱਕ ਉੱਤਰਾਖੰਡ, ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਟਵੀਟ ਕੀਤਾ ਕਿ 3 ਅਗਸਤ ਤੋਂ ਲੈ ਕੇ ਅਗਸਤ ਤੱਕ ਤੇਲੰਗਾਨਾ, ਲਕਸ਼ਦੀਪ ਅਤੇ ਆਂਧਰਾ ਪ੍ਰਦੇਸ਼ ਵਿੱਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮੰਗਲਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਮੌਸਮ ਸੁਹਾਵਣਾ ਰਿਹਾ। ਮੌਸਮ ਵਿਭਾਗ ਅਨੁਸਾਰ ਅੱਜ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ।