13 ਜਨਵਰੀ (ਸਕਾਈ ਨਿਊਜ਼ ਬਿਊਰੋ)
ਮਾਘੀ ਦਾ ਤਿਓਹਾਰ ਸਿੱਖ ਧਰਮ ‘ਚ ਖਾਸ ਮਹੱਤਵ ਰੱਖਦਾ ਹੈ। ਹਰ ਸਾਲ 40 ਸਿੱਖ ਮੁਕਤਿਆਂ ਦੀ ਸ਼ਹਾਦਤ ਦੀ ਯਾਦ ‘ਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਤਿਉਹਾਰ ਮੇਲੇ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਮਾਘੀ ਦਾ ਤਿਓਹਾਰ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਵੀ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਇਆ ਜਾਂਦਾ ਹੈ। ਮਾਘੀ ਮਕਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ
ਕੋਰਟ ਨੇ ਗਾਇਕ ਸ਼੍ਰੀ ਬਰਾੜ ਨੂੰ ਦਿੱਤੀ ਜ਼ਮਾਨਤ
ਇਸ ਦਿਨ ਤੋਂ ਸ਼ੀਸ਼ਿਰ ਮੌਸਮ ਦੇ ਸ਼ੁਰੂਆਤ ਹੋਣ ਦੀ ਵੀ ਮੰਨੀ ਜਾਂਦੀ ਹੈ
ਸ਼ੀਸ਼ਿਰ ਮੌਸਮ ਸਰਦੀ ਦੇ ਮੌਸਮ ਦਾ ਦੁਸਰਾ ਅੱਧ ਵੀ ਮਨਿਆ ਜਾਂਦਾ ਹੈ ਜਿਸ ਵਿੱਚ ਨਿਮਰ ਮੌਸਮ ਹੁੰਦਾ ਹੈ, ਅਤੇ ਇਸ ਤਰ੍ਹਾਂ ਮਾਘੀ ਨੂੰ ਮੌਸਮੀ ਤਿਓਹਾਰ ਮਨਿਆ ਜਾਂਦਾ ਹੈ, ਜਿਸ ਤਰ੍ਹਾਂ ਮਾਘੀ ਤਿਓਹਾਰ ਨੂੰ ਸੂਰਜੀ ਮਹੀਨੇ ਮਾਘ ਵਿੱਚ ਮਨਾਇਆ ਜਾਂਦਾ ਹੈ ਉਸ ਅਨੁਸਾਰ ਬਸੰਤ ਤਿਓਹਾਰ ਨੂੰ ਚੰਦਰ ਮਹੀਨੇ ਦੇ ਮਾਘ ਵਿੱਚ ਮਨਾਇਆ ਜਾਂਦਾ ਹੈ, ਮਾਘੀ ਦੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਮੇਲਾ ਲੱਗਦਾ ਹੈ। ਇਹ ਸਾਲਾਨਾ ਮੇਲਾ ਮਾਘੀ ਵਾਲੇ ਦਿਨ ਮੁਕਤਸਰ ਵਿਖੇ ਲੱਗਦਾ ਹੈ।ਇਥੇ ਇਕ ਪਵਿਤਰ ਸਰੋਵਰ ਬਣਿਆ ਹੋਇਆ ਹੈ।ਗੁਰੂ ਗੋਬਿੰਦ ਸਿੰਘ ਨੇ ਇਹ ਬਖ਼ਸ਼ਿਸ਼ ਕੀਤੀ ਸੀ ਕਿ ਜਿਹੜਾ ਇਸ ਸਰੋਵਰ ਵਿਚ ਇਸ਼ਨਾਨ ਕਰੇਗਾ ਉਹ ਪਾਪਾਂ ਤੋਂ ਮੁਕਤ ਹੋ ਜਾਵੇਗਾ।ਮਾਘੀ ਵਾਲੇ ਦਿਨ ਲੋਕੀ ਸ਼ਰਧਾ ਨਾਲ ਇਸ ਸਰੋਵਰ ਵਿਚ ਇਸ਼ਨਾਨ ਕਰਦੇ ਹਨ।ਇਸ਼ਨਾਨ ਪਿਛੋਂ ਸੰਗਤਾਂ ਨਗਰ ਕੀਰਤਨ ਦੀ ਸ਼ਕਲ ਵਿਚ,ਮੁਕਤਸਰ ਦੇ ਹੋਰ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਨਿਕਲਦੀਆਂ ਹਨ।