ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

Must Read

ਬਾਬਾ ਨਾਨਕ ਨਾਲ ਕੈਪਟਨ ਦੀ ਤੁਲਨਾ ਕਰ ਬੁਰੇ ਫ਼ਸੇ ਧਰਮਸੋਤ !

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਨੀ ਦਿਨੀ ਵਿਵਾਦਾਂ ਦੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ| ਹੁਣ...

“ਰਾਵਣ ਦੀ ਥਾਂ ਸਾੜੋ ਬਲਾਤਕਾਰੀਆਂ ਦੇ ਪੁਤਲੇ, ਰਾਵਣ ਮਹਾਨ ਸੀ”

ਸ੍ਰੀ ਮੁਕਤਸਰ ਸਾਹਿਬ ਦੇ ਭਗਵਾਨ ਬਾਲਮੀਕਿ ਚੌਂਕ ਵਿਖੇ ਦੁਸ਼ਹਿਰੇ ਮੌਕੇ ਬਾਲਮੀਕਿ ਭਾਈਚਾਰੇ ਵੱਲੋਂ ਰਾਵਣ ਦਾ ਪੁਤਲਾ ਸਾੜਣ ਦੀ ਬਜਾਏ...

ਬਠਿੰਡਾ ‘ਚ ਲੜਕੀ ਤੋਂ ਪਰੇਸ਼ਾਨ ਹੋ ਨੌਜਵਾਨ ਨੇ ਚੁੱਕਿਆ ਇਹ ਕਦਮ !

ਬਠਿੰਡਾ ਵਿਖੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਕੁਝ ਨੌਜਵਾਨਾਂ ਕੋਲੋਂ ਪਰੇਸ਼ਾਨ ਹੋਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਚੰਡੀਗੜ੍ਹ, 11 ਅਕਤੂਬਰ (ਸਕਾਈ ਨਿਊਜ਼ ਬਿਊਰੋ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020  ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ ਪੀ.ਐਸ.ਡਬਲਿਊ.ਸੀ ਅਤੇ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.)  ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ 1888 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਗ੍ਰੇਡ ਏ ਦੇ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ, ‘‘ ਸੂਬੇ ਦੀਆਂ ਮੰਡੀਆਂ ਵਿੱਚ 10 ਅਕਤੂਬਰ ਤੱਕ ਕੁੱਲ 23.38 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 22.62 ਲੱਖ ਮੀਟ੍ਰਿਕ ਟਨ ਝੋਨਾ  ਸਰਕਾਰੀ ਏਜੰਸੀਆਂ ਅਤੇ 0.13 ਲੱਖ ਮੀਟ੍ਰਿਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦਿਆ ਗਿਆ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਵਿਆਪਕ ਪ੍ਰਬੰਧ ਅਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾਲ ਆਵੇ।
ਕੈਬਨਿਟ ਮੰਤਰੀ ਸ੍ਰੀ ਆਸ਼ੂ ਨੇ ਕਿਸਾਨਾਂ ਨੂੰ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ 4221 ਮੰਡੀਆਂ ਅਤੇ ਖਰੀਦ ਕੇਂਦਰ ਕਾਰਜਸ਼ੀਲ ਹਨ।

LEAVE A REPLY

Please enter your comment!
Please enter your name here

Latest News

ਬਾਬਾ ਨਾਨਕ ਨਾਲ ਕੈਪਟਨ ਦੀ ਤੁਲਨਾ ਕਰ ਬੁਰੇ ਫ਼ਸੇ ਧਰਮਸੋਤ !

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਨੀ ਦਿਨੀ ਵਿਵਾਦਾਂ ਦੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ| ਹੁਣ...

“ਰਾਵਣ ਦੀ ਥਾਂ ਸਾੜੋ ਬਲਾਤਕਾਰੀਆਂ ਦੇ ਪੁਤਲੇ, ਰਾਵਣ ਮਹਾਨ ਸੀ”

ਸ੍ਰੀ ਮੁਕਤਸਰ ਸਾਹਿਬ ਦੇ ਭਗਵਾਨ ਬਾਲਮੀਕਿ ਚੌਂਕ ਵਿਖੇ ਦੁਸ਼ਹਿਰੇ ਮੌਕੇ ਬਾਲਮੀਕਿ ਭਾਈਚਾਰੇ ਵੱਲੋਂ ਰਾਵਣ ਦਾ ਪੁਤਲਾ ਸਾੜਣ ਦੀ ਬਜਾਏ ਉਸਦੀ ਪੂਜਾ ਕੀਤੀ ਗਈ| ਇਸ...

ਬਠਿੰਡਾ ‘ਚ ਲੜਕੀ ਤੋਂ ਪਰੇਸ਼ਾਨ ਹੋ ਨੌਜਵਾਨ ਨੇ ਚੁੱਕਿਆ ਇਹ ਕਦਮ !

ਬਠਿੰਡਾ ਵਿਖੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਕੁਝ ਨੌਜਵਾਨਾਂ ਕੋਲੋਂ ਪਰੇਸ਼ਾਨ ਹੋਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ| ਨੌਜਵਾਨ ਕੋਲੋਂ ਇੱਕ ਸੁਸਾਇਡ...

ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ...

ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ...

More Articles Like This