ਨੈਸ਼ਨਲ ਡੈਸਕ,25 ਜਨਵਰੀ (ਸਕਾਈ ਨਿਊਜ਼ ਬਿਊਰੋ)
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੋਮਵਾਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ‘ਚ ਵਿਸ਼ਾਲ ਰੈਲੀ ਦਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ ।ਇਸ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਨੂੰ ਸੰਬੋਧਿਤ ਕਰਨ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਪ੍ਰਧਾਨ ਸ਼ਰਦ ਪਵਾਰ ਸਮੇਤ ਕਾਂਗਰਸ ਅਤੇ ਸ਼ਿਵਸੈਨਾ ਦੇ ਕਈ ਪ੍ਰਤੀਨਿਧੀ ਵੀ ਪਹੁੰਚੇ ਸਨ।
ਕਿਸਾਨ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸ਼ਰਦ ਪਵਾਰ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ’ਤੇ ਨਿਸ਼ਾਨਾ ਵਿੰਨ੍ਹਿਆ। ਪਵਾਰ ਨੇ ਕਿਹਾ ਕਿ ਰਾਜਪਾਲ ਕੋਲ ਕੰਗਨਾ ਰਣੌਤ ਨੂੰ ਮਿਲਣ ਦਾ ਤਾਂ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ।
ਰਾਕਾਂਪਾ ਪ੍ਰਧਾਨ ਨੇ ਕਿਹਾ ਕਿ ਦੇਸ਼ ਭਰ ’ਚ ਕਿਸਾਨਾਂ ਦਾ ਸ਼ਾਂਤੀਪੂਰਨ ਅੰਦੋਲਨ ਚੱਲ ਰਿਹਾ ਹੈ । ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ ਤਾਂ ਉਥੇ ਹੀ ਕੇਂਦਰ ਸਰਕਾਰ ਨੇ ਬਿਨਾਂ ਕਿਸੇ ਚਰਚਾ ਦੇ ਖੇਤੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ। ਪਵਾਰ ਨੇ ਕਿਹਾ ਕਿ ਕੇਂਦਰ ਜੇਕਰ ਬਹੁਮਤ ਦੇ ਆਧਾਰ ’ਤੇ ਕਾਨੂੰਨ ਪਾਸ ਕਰੇਗੀ ਤਾਂ ਕਿਸਾਨ ਅੰਦੋਲਨ ਕਰਨਗੇ ਹੀ। ਇਸ ਰੈਲੀ ’ਚ ਆਦਿੱਤਿਆ ਠਾਕਰੇ ਵੀ ਆਉਣ ਵਾਲੇ ਸਨ ਪਰ ਉਨ੍ਹਾਂ ਦੀ ਥਾਂ ਉਨ੍ਹਾਂ ਦਾ ਪ੍ਰਤੀਨਿਧੀ ਪਹੁੰਚਿਆ।
ਚੇਤੇਸ਼ਵਰ ਪੁਜਾਰਾ ਦੇ ਜਨਮਦਿਨ ਮੌਕੇ ਵਿਰਾਟ ਕੋਹਲੀ ਨੇ ਮਜ਼ਾਕੀਆ ਢੰਗ ਨਾਲ ਦਿੱਤੀ ਵਧਾਈ, ਤਸਵੀਰ ਵਾਇਰਲ
ਰਾਜ ਭਵਨ ਤਕ ਮਾਰਚ ਦੀ ਮਨਜ਼ੂਰੀ ਨਹੀਂ
ਮੁੰਬਈ ’ਚ ਪੁਲਸ ਨੇ ਕਿਸਾਨ ਰੈਲੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਦੱਖਣੀ ਮੁੰਬਈ ’ਚ ਇਥੋਂ ਰਾਜ ਭਵਨ ਤਕ ਮਾਰਚ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ।
ਮਹਾਰਾਸ਼ਟਰ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਕਿਸਾਨ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ’ਚ ਆਯੋਜਿਤ ਇਕ ਰੈਲੀ ’ਚ ਹਿੱਸਾ ਲੈਣ ਆਏ ਹਨ। ਆਲ ਇੰਡੀਆਸ ਕਿਸਾਨ ਸਭਾ ਦੀ ਮਹਾਰਾਸ਼ਟਰ ਇਕਾਈ ਨੇ ਐਤਵਾਰ ਨੂੰ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਰਾਜ ਭਵਨ ਤਕ ਮਾਰਚ ਕਰਨਗੇ ਅਤੇ ਵੱਖ-ਵੱਖ ਮੰਗਾਂ ਨੂੰ ਲੈ ਕੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮੰਗ ਪੱਤਰ ਸੌਂਪਣਗੇ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਰੈਲੀ ਦੇ ਮੱਦੇਨਜ਼ਰ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦ ਮੈਦਾਨ ’ਚ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੀ ਤਾਇਨਾਤੀ ਦੇ ਨਾਲ ਡਰੋਨ ਨਾਲ ਵੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰੈਲੀ ਵਾਲੀ ਥਾਂ ’ਤੇ 100 ਅਧਿਕਾਰੀਆਂ ਅਤੇ 500 ਕਾਂਸਟੇਬਲਾਂ ਦੀ ਵਾਧੂ ਤਾਇਨਾਤੀ ਕੀਤੀ ਗਈ ਹੈ।