ਨਵੀਂ ਦਿੱਲੀ,22 ਜਨਵਰੀ (ਸਕਾਈ ਨਿਊਜ਼ ਬਿਊਰੋ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਮੁਸ਼ਕਿਲਾਂ ਵਧਦੀਆਂ ਜਾ ਰਹੀਆੲ ਹਨ।ਦਿੱਲੀ ਪੁਲਿਸ ਵੱਲੋਂ ਸਿਰਸਾ ‘ਤੇ ਪਰਚਾ ਦਰਜ ਕੀਤਾ ਗਿਆ ਹੈ।ਸਿਰਸਾ ‘ਤੇ ਧੋਖਾਧੜੀ, ਜਾਲਸਾਜ਼ੀ ਕਰਨ ਦੇ ਦੋਸ਼ ਲੱਗੇ ਹਨ।ਉਨ੍ਹਾਂ ‘ਤੇ ਗੁਰਦੁਆਰੇ ਦੇ ਫੰਡ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲੱਗਾ ਹੈ।
ਦੇਰ ਰਾਤ ਯੂ.ਪੀ ਪੁਲਿਸ ਵੱਲੋਂ ਮਨਜਿੰਦਰ ਸਿੰਘ ਸਿਰਸਾ ਗ੍ਰਿਫਤਾਰ
ਦੱਸਣਯੋਗ ਹੈ ਕਿ ਦੇਰ ਰਾਤ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ‘ਚ ਯੂ.ਪੀ. ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾ ਰਹੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਕਿਉਂ ਕੀਤੀ ਜਾ ਰਹੀ ਹੈ, ਇਸ ਦੀ ਜਾਣਕਾਰੀ ਪੁਲਸ ਵਲੋਂ ਉਨ੍ਹਾਂ ਨੂੰ ਵੀ ਨਹੀਂ ਦਿੱਤੀ ਗਈ ਸੀ। ਹਾਲਾਂਕਿ ਉੱਤਰ ਪ੍ਰਦੇਸ਼ ਪੁਲਸ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਸਿਰਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ।