ਨਵੀਂ ਦਿੱਲੀ,14 ਜਨਵਰੀ (ਸਕਾਈ ਨਿਊਜ਼ ਬਿਊਰੋ)
ਦੇਸ਼ ਭਰ ਵਿੱਚ ਅੱਜ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਮਕਰ ਸੰਕ੍ਰਾਂਤੀ ਨੂੰ ਵੱਖ ਵੱਖ ਥਾਵਾਂ ‘ਤੇ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ। ਉੱਥੇ ਹੀ ਇਸ ਤਿਓਹਾਰ ਨੂੰ ਲੈ ਕੇ ਇੱਕ ਦੂਜੇ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦੇ ਸੰਦੇਸ਼ ਵੀ ਦਿੱਤੇ ਜਾ ਰਹੇ ਹਨ। ਇਸ ਤਰਤੀਬ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਲੋਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ । ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ।
Mohammed Azharduddeen ਨੇ ਮੈਚ ‘ਚ ਕੀਤਾ ਕਮਾਲ
ਮਕਰ ਸੰਕ੍ਰਾਂਤੀ ਦਾ ਤਿਉਹਾਰ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਕਿਸਾਨ ਪਿਛਲੇ 50 ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ । ਇਸ ਦੌਰਾਨ ਰਾਹੁਲ ਗਾਂਧੀ ਨੇ ਮਕਰ ਸੰਕ੍ਰਾਂਤੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਇੱਕ ਟਵੀਟ ਵੀ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”‘ਵਾਢੀ ਦਾ ਮੌਸਮ ਖੁਸ਼ੀ ਦਾ ਸਮਾਂ ਹੈ । ਮਕਰ ਸੰਕਰਾਂਤੀ, ਪੋਂਗਲ, ਬਿਹੂ, ਭੋਗੀ ਅਤੇ ਉੱਤਰਾਯਣ ਦੀਆਂ ਸ਼ੁੱਭਕਾਮਨਾਵਾਂ ! ਸਾਡੇ ਕਿਸਾਨ-ਮਜ਼ਦੂਰਾਂ ਲਈ ਵਿਸ਼ੇਸ਼ ਅਰਦਾਸਾਂ ਅਤੇ ਸ਼ੁੱਭਕਾਮਨਾਵਾਂ, ਜੋ ਸ਼ਕਤੀਸ਼ਾਲੀ ਤਾਕਤਾਂ ਵਿਰੁੱਧ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ।”
ਇਸਦੇ ਨਾਲ ਹੀ ਰਾਹੁਲ ਗਾਂਧੀ ਨੇ ਵੀ ਤਾਮਿਲ ਭਾਸ਼ਾ ਵਿੱਚ ਵੀ ਇੱਕ ਟਵੀਟ ਕੀਤਾ ਹੈ। ਰਾਹੁਲ ਗਾਂਧੀ ਨੇ ਤਾਮਿਲ ਭਾਸ਼ਾ ਵਿੱਚ ਟਵੀਟ ਕਰਕੇ ਸਾਰਿਆਂ ਨੂੰ ਪੋਂਗਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੈਂ ਤੁਹਾਡੇ ਨਾਲ ਪੁਨਲ ਮਨਾਉਣ ਲਈ ਅੱਜ ਤਾਮਿਲਨਾਡੂ ਆ ਰਿਹਾ ਹਾਂ। ਮੈਂ ਮਦੁਰੈ ਵਿੱਚ ਜਲਿਕੱਟੂ ਤਿਉਹਾਰ ਵਿੱਚ ਭਾਗ ਲੈ ਰਿਹਾ ਹਾਂ।
அனைவருக்கும் எனது இனிய பொங்கல் நல்வாழ்த்துக்கள்.
உங்களுடன் தைப் பொங்கல் கொண்டாட இன்று தமிழகம் வருகிறேன். மதுரையில் ஜல்லிக்கட்டு விழாவில் பங்கேற்கிறேன்.
Coming to celebrate Pongal with you in Madurai, Tamil Nadu. pic.twitter.com/CSUpyUHJaR
— Rahul Gandhi (@RahulGandhi) January 14, 2021
ਦੱਸ ਦੇਈਏ ਕਿ ਮਕਰ ਸੰਕ੍ਰਾਂਤੀ ਦਾ ਤਿਉਹਾਰ ਦੇਸ਼ ਵਿੱਚ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ। ਉੱਤਰ ਭਾਰਤ ਵਿੱਚ ਇਸਨੂੰ ਮਕਰ ਸੰਕ੍ਰਾਂਤੀ, ਤਾਮਿਲਨਾਡੂ ਵਿੱਚ ਪੋਂਗਲ, ਅਸਾਮ ਵਿੱਚ ਬਿਹੂ ਅਤੇ ਗੁਜਰਾਤ ਵਿੱਚ ਉੱਤਰਾਯਣ ਵਜੋਂ ਜਾਣਿਆ ਜਾਂਦਾ ਹੈ। ਇਸ ਸਮੇਂ ਕਿਸਾਨ ਨਵੀਂ ਫਸਲ ਦਾ ਇੰਤਜ਼ਾਰ ਕਰਦੇ ਹਨ। ਇਸ ਦੇ ਨਾਲ ਹੀ ਇਸ ਤਿਉਹਾਰ ‘ਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਪਤੰਗਬਾਜ਼ੀ ਵੀ ਕੀਤੀ ਜਾਂਦੀ ਹੈ।