ਔਰੰਗਾਬਾਦ,21 ਜਨਵਰੀ (ਸਕਾਈ ਨਿਊਜ਼ ਬਿਊਰੋ)
ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੋ ਗਈ ਜਦੋਂ ਮਹਾਰਾਸ਼ਟਰ ਦੇ ਔਰੰਗਾਬਾਦ ਦੇ ਨਾਂਦੇੜ ਜ਼ਿਲ੍ਹੇ ‘ਚ 5 ਸਾਲਾ ਬੱਚੀ ਨਾਲ ਕਥਿਤ ਤੌਰ ‘ਤੇ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਭੋਕਾਰ ਥਾਣੇ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਘਟਨਾ ਜ਼ਿਲ੍ਹੇ ਦੇ ਇਕ ਪਿੰਡ ‘ਚ ਬੁੱਧਵਾਰ ਨੂੰ ਨਦੀ ਕਿਨਾਰੇ ਵਾਪਰੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 35 ਸਾਲ ਦੋਸ਼ੀ ਬੱਚੀ ਦੇ ਮਾਤਾ-ਪਿਤਾ ਦੇ ਖੇਤ ‘ਚ ਮਜ਼ਦੂਰੀ ਕਰਦਾ ਸੀ।
ਜੋ ਬਾਈਡੇਨ ਵੱਲੋਂ 15 ਕਾਰਜਕਾਰੀ ਆਦੇਸ਼ਾਂ ‘ਤੇ ਦਸਤਖ਼ਤ
ਪੁਲਸ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਦੋਸ਼ੀ ਬੱਚੀ ਨੂੰ ਨਦੀ ਕਿਨਾਰੇ ਲੈ ਗਿਆ। ਜਿੱਥੇ ਉਸ ਨੇ ਬੱਚੀ ਨਾਲ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਹਾਦਸੇ ਵਾਲੀ ਜਗ੍ਹਾ ਦੇ ਨੇੜੇ-ਤੇੜੇ ਦੇਖਣ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਕੋਲਕਾਤਾ ‘ਚ 23 ਜਨਵਰੀ ਨੂੰ PM ਮੋਦੀ ‘ਪਰਾਕ੍ਰਮ ਦਿਵਸ’ ਸਮਾਰੋਹ ਨੂੰ ਕਰਨਗੇ ਸੰਬੋਧਨ
ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਸੁਪਰਡੈਂਟ ਪ੍ਰਮੋਦ ਕੁਮਾਰ ਸ਼ੇਵਾਲੇ ਨੇ ਦੱਸਿਆ ਕਿ ਬੱਚੀ ਦੇ ਪਿਤਾ ਨੇ ਦੋਸ਼ੀ ਨੂੰ ਦੁਪਹਿਰ ਕਰੀਬ 2 ਵਜੇ ਬੱਚੀ ਨਾਲ ਦੇਖਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 5 ਵਜੇ ਜਦੋਂ ਬੱਚੀ ਨਹੀਂ ਤਾਂ ਉਸ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।