ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ)
ਟਰੈਕਟਰ ਪਰੇਡ ’ਚ ਹੋਈ ਹਿੰਸਾ ਦੌਰਾਨ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਨੂੰ ਹਸਪਤਾਲ ਵਿੱਚ ਕੇਂਦਰ ਗ੍ਰਹਿ ਮੰਤਰੀ ਮਿਲਣ ਪਹੁੰਚੇ ਹਨ ਪਗ੍ਰਹਿ ਮੰਤਰੀ ਸੁਸ਼ੁਰਤ ਟਰਾਮਾ ਸੈਂਟਰ ਪੁੱਜੇ, ਜਿੱਥੇ ਉਨ੍ਹਾਂ ਨੇ ਜ਼ਖਮੀ ਪੁਲਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਿਆ। ਇਹ ਹਸਪਤਾਲ ਸਿਵਲ ਲਾਈਨਜ਼ ‘ਚ ਸਥਿਤ ਹਨ।
ਦਿੱਲੀ ਹਿੰਸਾ: ਫੱਟੜ ਹੋਏ ਪੁਲਿਸ ਅਧਿਕਾਰੀਆਂ ਨੂੰ ਅੱਜ ਮਿਲਣਗੇ ਅਮਿਤ ਸ਼ਾਹ
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੀਆਂ ਘਟਨਾਵਾਂ ’ਚ ਕਰੀਬ 400 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਦਿੱਲੀ ਪੁਲਸ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ’ਚ ਹਿੰਸਾ ਦੌਰਾਨ ਕਿਸਾਨ ਆਗੂਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
ਟਰੈਕਟਰ ਪਰੇਡ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਇੱਕ ਹੋਰ ਵੱਡਾ ਐਲਾਨ, 30 ਜਨਵਰੀ ਹੁਣ ਕੀ ਕਰਨਗੇ ਕਿਸਾਨ ?
ਦੱਸ ਵਾਲੀ ਗੱਲ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 2 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਗਣਤੰਤਰ ਦਿਵਸ ਦੇ ਦਿਨ ਟਰੈਕਟਰ ਪਰੇਡ ਪ੍ਰਸਤਾਵਿਤ ਸੀ। ਕਿਸਾਨਾਂ ਅਤੇ ਦਿੱਲੀ ਪੁਲਸ ਵਿਚਾਲੇ ਸਮਝੌਤਾ ਹੋਇਆ ਸੀ ਕਿ ਉਹ ਇਸ ਟਰੈਕਟਰ ਪਰੇਡ ਨੂੰ ਸ਼ਾਂਤੀਪੂਰਨ ਢੰਗ ਨਾਲ ਕੱਢਣਗੇ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰਨਗੇ
ਪਰ ਕੁਝ ਪ੍ਰਦਰਸ਼ਨਕਾਰੀ ਨੇ ਅਜਿਹਾ ਨਹੀਂ ਕੀਤਾ। ਓਧਰ ਦਿੱਲੀ ਪੁਲਸ ਦੇ ਪੁਲਸ ਕਮਿਸ਼ਨਰ ਐੱਸ. ਐੱਨ. ਸ਼੍ਰੀਵਾਸਤਵ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਪਰੇਡ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕੀਤਾ। ਪਰੇਡ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਦਰਮਿਆਨ ਹੋਣੀ ਸੀ ਅਤੇ ਉਸ ’ਚ 5000 ਟਰੈਕਟਰਾਂ ਨੇ ਸ਼ਾਮਲ ਹੋਣਾ ਸੀ।