ਨਵੀਂ ਦਿੱਲੀ/ਸਿੰਘੂ ਬਾਰਡਰ,9 ਫਰਵਰੀ (ਸਕਾਈ ਨਿਊਜ਼ ਬਿਊਰੋ)
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਸੈਂਕੜੇ ਤੋਂ ਉੱਪਰ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਦਿੱਲੀ ਦੇ ਟਿਕਰੀ, ਗਾਜ਼ੀਪੁਰ ਅਤੇ ਸਿੰਘੂ ਬਾਰਡਰ ’ਤੇ ਕਿਸਾਨ ਡਟੇ ਹੋਏ ਹਨ। ਇਸ ਦੌਰਾਨ ਸਿੰਘੂ ਬਾਰਡਰ ਤੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਇਕ ਹੋਰ ਦੁਖ਼ਦ ਖ਼ਬਰ ਆਈ। ਸਿੰਘੂ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਕਾਰਨ ਹਰਿਆਣਾ ਦੇ ਪਾਨੀਪਤ ਜ਼ਿਲ੍ਹੇ ਦੇ ਸੇਵਾ ਪਿੰਡ ਦੇ ਰਹਿਣ ਵਾਲੇ ਹਰਿੰਦਰ ਨਾਂ ਦੇ ਕਿਸਾਨ ਦੀ ਮੌਤ ਹੋ ਗਈ ਹੈ।