ਪਟਿਆਲਾ,31 ਜਨਵਰੀ (ਸਕਾਈ ਨਿਊਜ਼ ਬਿਊਰੋ)
ਦਿਲੀ ਦੇ ਬਾਰਡਰਾਂ ‘ਤੇ ਕਿਸਾਨ ਆਪਣੀ ਕਿਸਾਨੀ ਬਚਾਉਣ ਲਈ ਕੜਾਕੇ ਦੇ ਠੰਡ ਦੌਰਾਨ ਪਿਛਲੇ ਦੋ ਮਹੀਨਿਆਂ ਤੋਂ ਡਟੇ ਹੋਏ ਹਨ।ਜਿਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੱੁਕੀ ਹੈ।ਤਾਜ਼ਾ ਮਾਮਲੇ ਵਿਚ ਦਿੱਲੀ ਅੰਦੋਲਨ ਵਿਚ ਸ਼ਾਮਲ ਹੋਣ ਗਏ ਪਟਿਆਲਾ ਦੇ ਇਕ ਵਿਅਕਤੀ ਦੀ ਮੌਤ ਹੋ ਗਈ।
PM ਮੋਦੀ ਅੱਜ ਕਰਨਗੇ ਸਾਲ ਦੀ ਪਹਿਲੀ ‘ਮਨ ਕੀ ਬਾਤ’,ਕੀ ਕਿਸਾਨਾਂ ਬਾਰੇ ਬੋਲਣਗੇ ਖ਼ਾਸ ਗੱਲ?
ਮਿਲੀ ਜਾਣਕਾਰੀ ਮੁਤਾਬਕ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ ’ਤੇ ਲਗਾਤਾਰ ਜਾਰੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਵਾਲੇ ਪਟਿਆਲਾ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਕਿਸਾਨ ਬਲਵਿੰਦਰ ਸਿੰਘ (42) ਦੀ ਠੰਡ ਲੱਗਣ ਕਾਰਨ ਸਿਹਤ ਖ਼ਰਾਬ ਹੋ ਗਈ। ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਤੱਕ ਗਵਾਉਣੀ ਪਈ।
ਅਣਪਛਾਤੇ ਵਿਅਕਤੀਆਂ ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਭਰਾ ਨੂੰ ਮਾਰੀ ਗੋਲੀ
ਪਿੰਡ ਬਿਲਾਸਪੁਰ ਵਿਖੇ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਅਤੇ ਹਲਕਾ ਸਨੌਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸ਼ਹੀਦ ਕਿਸਾਨ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸੋਗ ਪ੍ਰਗਟ ਕੀਤਾ ਗਿਆ।