ਨੌਦੀਪ ਕੌਰ ਜਲਦ ਆ ਸਕਦੀ ਹੈ ਜੇਲ੍ਹ ਚੋਂ ਬਾਹਰ,ਇੱਕ ਕੇਸ ‘ਚ ਮਿਲੀ ਜ਼ਮਾਨਤ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਸੋਨੀਪਤ,12 ਫਰਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੀ ਜੇਲ੍ਹ ਵਿੱਚ ਬੰਦ ਮਜ਼ੂਦਰਾਂ ਦੇ ਹੱਕਾਂ ਲੜਨ ਵਾਲੀ ਨੌਦੀਪ ਕੌਰ ਦੀ ਰਿਹਾਈ ਲਈ ਦੇਸ਼ ਤੇ ਵਿਦੇਸ਼ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਨੌਦੀਪ ਕੌਰ ਨੂੰ ਅਗਲੇ ਹਫਤੇ ਤੱਕ ਰਿਹਾਈ ਮਿਲਣ ਦੀ ਸੰਭਾਵਨਾ ਹੈ। ਸੋਨੀਪਤ ਦੀ ਜ਼ਿਲ੍ਹਾ ਅਦਾਲਤ ਵੱਲੋਂ ਨੌਦੀਪ ਕੌਰ ਨੂੰ ਇਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ, ਜਦਕਿ ਉਸ ਖਿਲਾਫ਼ ਦੋ ਕੇਸਾਂ ਕਰਕੇ ਉਸਨੂੰ ਅਜੇ ਜੇਲ੍ਹ ਵਿੱਚ ਹੀ ਰਹਿਣਾ ਹੋਵੇਗਾ।

ਦੱਸ ਦੇਈਏ ਕਿ ਕੁੰਡਲੀ ਇੰਡਸਟਰੀਅਲ ਏਰੀਆ ਵਿੱਚ ਇਕ ਫ਼ੈਕਟਰੀ ਦੇ ਘਿਰਾਓ ਨੂੰ ਲੈ ਕੇ ਮਜ਼ਦੂਰ ਅਧਿਕਾਰ ਸੰਗਠਨ ਦੀ ਅਗਵਾਈ ਹੇਠ ਮਜ਼ਦੂਰਾਂ ਦੇ ਹੱਕਾਂ ਲਈ ਮੁਜ਼ਾਹਰਾ ਕਰ ਰਹੇ ਕਾਰਕੁੰਨਾਂ ’ਤੇ ਦਸੰਬਰ 2020 ‘ਚ ਦਰਜ ਕੀਤੇ ਗਏ ਮਾਮਲੇ ਵਿੱਚ ਨੌਦੀਪ ਕੌਰ ਨੂੰ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿੱਚ ਨੌਦੀਪ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।

Naudeep Kaur may be released

ਇਸ ਤੋਂ ਇਲਾਵਾ ਉਸ ‘ਤੇ 2021 ਵਿੱਚ ਦਰਜ ਕੀਤੀ ਗਏ ਮਾਮਲੇ ਵਿੱਚ ਜ਼ਮਾਨਤ ਦੀ ਅਰਜ਼ੀ ਵੀ ਅੱਜ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਜਿਸ ’ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। 307 ਤਹਿਤ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਉਸਦੀ ਜ਼ਮਾਨਤ ਦੀ ਅਰਜ਼ੀ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ ਕੀਤੀ ਗਈ ਹੈ। ਇਸ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਲਗਾਈ ਜਾ ਰਹੀ ਹੈ ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋ ਸਕਦੀ ਹੈ।

ਜੇਕਰ ਇਹ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਹੋ ਜਾਂਦੀ ਹੈ ਤਾਂ ਅਗਲੇ ਹਫਤੇ ਤੱਕ ਨੌਦੀਪ ਕੌਰ ਜੇਲ੍ਹ ਤੋਂ ਰਿਹਾਅ ਹੋ ਸਕਦੀ ਹੈ। ਦੱਸ ਦੇਈਏ ਕਿ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰੀਸ ਦੀ ਭਾਣਜੀ ਮੀਨਾ ਹੈਰਿਸ ਵੱਲੋਂ ਨੌਦੀਪ ਕੌਰ ਲਈ ਆਵਾਜ਼ ਉਠਾਉਣ ਤੋਂ ਬਾਅਦ ਦੇਸ਼ ਵਿੱਚ ਵੀ ਉਸ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ। ਦੋਸ਼ ਹੈ ਕਿ ਜੇਲ੍ਹ ਵਿੱਚ ਉਸ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This