ਦਿੱਲੀ (ਸਕਾਈ ਨਿਊਜ਼ ਪੰਜਾਬ), 20 ਅਪ੍ਰੈਲ 2022
ਦਿੱਲੀ ਵਿੱਚ ਸਕੂਲ ਬੰਦ ਨਹੀਂ ਹੋਣਗੇ। ਇਸ ਦਾ ਫੈਸਲਾ ਅੱਜ ਦਿੱਲੀ ਡਿਜ਼ਾਸਟਰ ਅਥਾਰਟੀ ਦੀ ਮੀਟਿੰਗ ਵਿੱਚ ਲਿਆ ਗਿਆ। ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ‘ਚ ਹੋਈ ਇਸ ਬੈਠਕ ‘ਚ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਬੱਚਿਆਂ ਦੇ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।
ਸੀਐਮ ਅਰਵਿੰਦ ਕੇਜਰੀਵਾਲ ਲਗਾਤਾਰ ਕੋਰੋਨਾ ਦੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਢੁਕਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਿਪਟੀ ਸੀਐਮ ਨੇ ਪਹਿਲਾਂ ਹੀ ਸਕੂਲਾਂ ਲਈ ਐਸਓਪੀ ਜਾਰੀ ਕਰ ਦਿੱਤੀ ਹੈ l
ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
- ਮਾਸਕ ਸਾਰਿਆਂ ਲਈ ਲਾਜ਼ਮੀ ਕੀਤਾ ਗਿਆ
- DDMA ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।
- ਕੋਵਿਡ ਟੈਸਟ ਤੇਜ਼ ਕੀਤਾ ਜਾਵੇਗਾ।
- ਯੋਗ ਉਮਰ ਵਰਗਾਂ ਲਈ ਟੀਕਾਕਰਨ ‘ਤੇ ਜ਼ਿਆਦਾ ਜ਼ੋਰ। ਕੋਵਿਡ ਵਿਰੁੱਧ ਟੀਕਾਕਰਨ ਸਾਡੀ ਮਦਦ ਕਰ ਰਿਹਾ ਹੈ, ਇਸ ਲਈ ਸਾਨੂੰ ਇਸ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।
- ਸਕੂਲ ਬੰਦ ਨਹੀਂ ਕੀਤੇ ਜਾਣਗੇ।
- ਸਕੂਲਾਂ ਲਈ SOP ਮਾਹਿਰ ਨਾਲ ਸਲਾਹ ਕਰਕੇ ਤਿਆਰ ਕੀਤੀ ਜਾਵੇਗੀ।
- SOP ਨੂੰ ਸਹੀ ਢੰਗ ਨਾਲ ਪ੍ਰਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।
- ਸਮਾਜਿਕ ਇਕੱਠਾਂ ‘ਤੇ ਤਿੱਖੀ ਨਜ਼ਰ ਰੱਖਣੀ ਪਵੇਗੀ।
- ਸਾਨੂੰ ਚਿੰਤਾ ਕਰਨੀ ਪੈਂਦੀ ਹੈ, ਪਰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।