ਗਣੰਤਤਰ ਦਿਵਸ ਮੌਕੇ ਬ੍ਰਿਟੇਨ ਦੇ PM ਬੋਰਿਸ ਜਾਨਸਨ ਨੇ ਭਾਰਤ ਨੂੰ ਦਿੱਤੀਆਂ ਸੁੱਭਕਾਮਨਾਵਾਂ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਲੰਡਨ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਗਣੰਤਤਰ ਦਿਵਸ ਮੌਕੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਨੂੰ ਸ਼ੁਭਕਾਮਨਾਵਾਂ ਦਿੱਤੀਆ।ਇਸ ਮੌਕੇ ‘ਤੇ ਜਾਨਸਨ ਨੇ ਕਿਹਾ ਕਿ ਮਨੁੱਖਤਾ ਨੂੰ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਮੁਕਤ ਕਰਵਾਉਣ ਲਈ ਦੇਵੋਂ ਦੇਸ਼ ਮਿਲ ਕੇ ਕੰਮ ਕਰ ਰਹੇ ਹਨ।ਭਾਰਤ ਦੇ 72ਵੇਂ ਗਣਤੰਤਰ ਦਿਵਸ ਮੌਕੇ ਜਾਨਸਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ ਪਰ ਉਹਨਾਂ ਨੇ ਆਪਣੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਆਪਣੀ ਯਾਤਰਾ ‘ਤੇ ਰੋਕ ਲਗਾ ਦਿੱਤੀ ਸੀ।

Boris Johnson wins Tory contest to become UK prime minister | Financial  Times

ਜਾਨਸਨ ਨੇ ਗਣਤੰਤਰ ਦਿਵਸ ਦੇ ਮੌਕੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਇਹ ਇਕ ਅਸਧਾਰਨ ਸੰਵਿਧਾਨ ਦੇ ਲਾਗੂ ਹੋਣ ਦਾ ਉਤਸਵ ਹੈ, ਜਿਸ ਨੇ ਭਾਰਤ ਨੂੰ ਵਿਸ਼ਵ ਵਿਚ ਸਭ ਤੋਂ ਵੱਡੇ ਪ੍ਰਭੂਸੱਤਾ ਸੰਪੰਨ ਲੋਕਤੰਤਰ ਦੇ ਤੌਰ ‘ਤੇ ਸਥਾਪਿਤ ਕੀਤਾ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਆਉਣ ਵਾਲੇ ਮਹੀਨਿਆਂ ਵਿਚ ਭਾਰਤ ਫੇਰੀ ‘ਤੇ ਆਉਣ ਦੀ ਵੀ ਗੱਲ ਦੁਹਰਾਈ।

ਸਿੰਘੂ ਬਾਰਡਰ ਤੋਂ ਬਾਅਦ ਕਿਸਾਨਾਂ ਦੇ ਟਿਕਰੀ ਬਾਰਡਰ ‘ਤੇ ਤੋੜੇ ਬੈਰੀਕੇਡਜ਼

गणतंत्र दिवस समारोह / Republic Day Celebrations

ਜਾਨਸਨ ਨੇ ਕਿਹਾ,”ਮੇਰੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਮਰਤਾ ਪੂਰਵਕ ਸੱਦੇ ‘ਤੇ ਇਸ ਖਾਸ ਮੌਕੇ ਦਾ ਗਵਾਹ ਬਣਨ ਲਈ ਉਤਸ਼ਾਹਿਤ ਸੀ ਪਰ ਕੋਵਿਡ-19 ਕਾਰਨ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਮੈਨੂੰ ਲੰਡਨ ਵਿਚ ਹੀ ਰੁਕਣਾ ਪਿਆ।”

PM Narendra Modi greets nation on Republic Day | Deccan Herald

ਉਹਨਾਂ ਨੇ ਕਿਹਾ,”ਦੋਵੇਂ ਦੇਸ਼ ਮਿਲ ਕੇ ਟੀਕਾ ਵਿਕਸਿਤ ਕਰਨ, ਉਸ ਨੂੰ ਬਣਾਉਣ ਅਤੇ ਹੋਰ ਰਾਸ਼ਟਰਾਂ ਦੀਆਂ ਸੰਯੁਕਤ ਕੋਸ਼ਿਸ਼ਾਂ ਦੀ ਬਦੌਲਤ ਅਸੀਂ ਕੋਵਿਡ ਖ਼ਿਲਾਫ਼ ਜਿੱਤ ਦਰਜ ਕਰਨ ਦੀ ਦਿਸ਼ਾ ਵਿਚ ਵੱਧ ਰਹੇ ਹਾਂ। ਮੈਂ ਇਸ ਸਾਲ ਭਾਰਤ ਆਉਣ ਲਈ ਉਤਸੁਕ ਹਾਂ ਤਾਂ ਜੋ ਸਾਡੀ ਦੋਸਤੀ ਮਜ਼ਬੂਤ ਹੋ ਸਕੇ, ਰਿਸ਼ਤਿਆਂ ਨੂੰ ਅੱਗੇ ਵਧਾ ਸਕੀਏ, ਜਿਸ ਦਾ ਸੰਕਲਪ ਪ੍ਰਧਾਨ ਮੰਤਰੀ ਮੋਦੀ ਅਤੇ ਮੈਂ ਕੀਤਾ ਹੈ।”

 

ਬ੍ਰਿਟੇਨ ਵਿਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਨੇ ਕਿਹਾ,”ਦੁਨੀਆ ਭਰ ਵਿਚ ਇਹ ਵਾਇਰਸ ਲੋਕਾਂ ਨੂੰ ਦੂਰ ਰਹਿਣ ਲਈ ਮਜਬੂਰ ਕਰ ਰਿਹਾ ਹੈ, ਜਿਸ ਵਿਚ ਬ੍ਰਿਟੇਨ ਅਤੇ ਭਾਰਤ ਵਿਚ ਰਹਿਣ ਵਾਲੇ ਪਰਿਵਾਰ ਅਤੇ ਦੋਸਤ ਵੀ ਸ਼ਾਮਲ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਮੁਤਾਬਕ ਸਾਡੇ ਵਿਚਾਲੇ ਜੀਵੰਤ ਪੁਲ ਹਨ। ਉਹਨਾਂ ਨੇ ਕਿਹਾ ਕਿ ਮੈਂ ਭਾਰਤ ਅਤੇ ਬ੍ਰਿਟੇਨ ਵਿਚ ਸਾਰੇ ਲੋਕਾਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This