ਦਿੱਲੀ (ਸਕਾਈ ਨਿਊਜ਼ ਪੰਜਾਬ), 19 ਅਪ੍ਰੈਲ 2022
ਤਣਾਅ ਭਰੇ ਸੋਮਵਾਰ ਤੋਂ ਬਾਅਦ ਮੰਗਲਵਾਰ ਨੂੰ ਕੋਰੋਨਾ ਦੇ ਅੰਕੜੇ ਦੇਖਣ ਤੋਂ ਬਾਅਦ ਕੁਝ ਰਾਹਤ ਮਿਲੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਸੰਕਰਮਣ ਦੇ 1247 ਨਵੇਂ ਮਰੀਜ਼ ਸਾਹਮਣੇ ਆਏ ਹਨ, ਇਸ ਦੌਰਾਨ ਸਿਰਫ਼ ਇੱਕ ਮਰੀਜ਼ ਦੀ ਮੌਤ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ: ਟ੍ਰੇਨ ‘ਚ ਰਾਤ ਦੇ ਸਫ਼ਰ ਬਦਲਿਆ ਸੌਣ ਦਾ ਨਿਯਮ, ਨਵੇਂ ਦਿਸ਼ਾਂ-ਨਿਰਦੇਸ਼…
ਰਾਹਤ ਦੀ ਗੱਲ ਇਹ ਹੈ ਕਿ ਕੱਲ੍ਹ (ਸੋਮਵਾਰ) ਦੇ ਮੁਕਾਬਲੇ ਅੱਜ ਦੇ ਮਾਮਲੇ 43 ਫੀਸਦੀ ਘੱਟ ਹਨ। ਦੂਜੇ ਪਾਸੇ ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ 90 ਫੀਸਦੀ ਜ਼ਿਆਦਾ ਮਾਮਲੇ ਦਰਜ ਕੀਤੇ ਗਏ। ਜਿਸ ਤੋਂ ਬਾਅਦ ਲੋਕਾਂ ਦਾ ਤਣਾਅ ਵਧ ਗਿਆ ਸੀ। ਹਾਲਾਂਕਿ ਕੇਂਦਰ ਤੋਂ ਲੈ ਕੇ ਰਾਜ ਸਰਕਾਰਾਂ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰ ਰਹੀਆਂ ਹਨ।